The Khalas Tv Blog Punjab ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ
Punjab

ਤਰਨਤਾਰਨ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ; ਦੋਵੇਂ ਮੁਲਜ਼ਮ ਜ਼ਖ਼ਮੀ

ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਐਫਆਈਆਰ ਦਰਜ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਦੋਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਦੋਸ਼ੀ ਨੇ ਪੁਲਸ ਟੀਮ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਮੁਲਜ਼ਮਾਂ ਨੇ ਪੁਲਿਸ ’ਤੇ ਸਿੱਧੀ ਗੋਲੀ ਚਲਾ ਦਿੱਤੀ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪੁਲਿਸ ਪਹਿਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ।

ਵੱਖ-ਵੱਖ ਵਾਰਦਾਤਾਂ ‘ਚ ਵਰਤੇ ਗਏ ਨਾਜਾਇਜ਼ ਹਥਿਆਰ ਬਰਾਮਦ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਕੁਝ ਸਾਥੀ ਉਸ ਥਾਂ ‘ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਛਾਪੇਮਾਰੀ ਕਰਨ ਦੀਆਂ ਤਿਆਰੀਆਂ ਨਾਲ ਪਹੁੰਚੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਪੁਲਿਸ ਨੂੰ ਦੇਖਦੇ ਹੀ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ਵਿੱਚ ਵਰਤਿਆ ਇੱਕ ਸਕੂਟਰ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ- ਫਿਲਹਾਲ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਮੁਲਜ਼ਮਾਂ ਤੋਂ ਬਰਾਮਦ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਕੀ ਉਨ੍ਹਾਂ ਨੇ ਕੋਈ ਅਪਰਾਧ ਕੀਤਾ ਸੀ।

Exit mobile version