Punjab

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਟਕਰਾਅ , ਕਾਂਸਟੇਬਲ ਨਾਲ ਹੋਇਆ ਮਾੜਾ ਕੰਮ, 2 ਮੁਲਜ਼ਮ ਗ੍ਰਿਫ਼ਤਾਰ

Encounter between police and miscreants constable seriously injured

ਬਟਾਲਾ : ਜਿਲਾ ਬਟਾਲਾ ਦੇ ਕਸਬਾ ਫਤਿਹਗ੍ਹੜ ਚੂੜੀਆਂ ਵਿਚ ਪਿੰਡ ਸੰਗਤਪੁਰਾ ਵਿੱਚ ਬੀਤੀ ਦੇਰ ਰਾਤ ਲੁਟੇਰਾ ਗੈਂਗ ਅਤੇ ਫਤਿਹਗੜ੍ਹ ਚੂੜੀਆਂ ਪੁਲਿਸ ਦੌਰਾਨ ਹੋਏ ਮੁਕਾਬਲੇ ਵਿੱਚ ਪੁਲਿਸ ਟੀਮ ਦਾ ਕਾਂਸਟੇਬਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਪੁਲਿਸ ਅਤੇ ਲੁਟੇਰਾ ਗਿਰੋਹ ਦੇ ਵਿਚਕਾਰ ਆਹਮੋ ਸਾਹਮਣੇ ਗੋਲੀਆਂ ਚੱਲੀਆਂ ਅਤੇ 30 ਰਾਉਂਡ ਦੇ ਕਰੀਬ ਫਾਇਰਿੰਗ ਹੋਈ। ਜਿਸ ਵਿੱਚ ਕਾਂਸਟੇਬਲ ਜੁਗਰਾਜ ਸਿੰਘ ਜ਼ਖਮੀ ਹੋ ਗਿਆ।ਜ਼ਖਮੀ ਜੁਗਰਾਜ ਸਿੰਘ ਅਮ੍ਰਿਤਸਰ ਫੋਰਟਿਸ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਚਾਰ ਲੁਟੇਰਾ ਗੈਂਗ ਮੈਂਬਰਾਂ ਵਿੱਚੋ ਦੋ ਪੁਲਿਸ ਨੇ ਕਾਬੂ ਵੀ ਕਰ ਲਏ ਹਨ ਜਦਕਿ ਦੋ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਫਰਾਰ ਹੋ ਗਏ ਹਨ। ਇਸ ਬਾਰੇ ਜਲਦੀ ਹੀ ਬਾਕੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਇਹ ਘਟਨਾ ਵੀਰਵਾਰ-ਸ਼ੁੱਕਰਵਾਰ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਲੁਟੇਰੇ ਮਜੀਠਾ ਵੱਲ ਭੱਜੇ। ਮਜੀਠਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਪੁਲਿਸ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ। ਲੁਟੇਰਾ ਗਰੋਹ ਦੇ ਮੈਂਬਰਾਂ ਨੇ ਆਪਣਾ ਬਚਾਅ ਕਰਨ ਲਈ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਨੂੰ ਗੋਲੀਆਂ ਲੱਗੀਆਂ। ਕਾਂਸਟੇਬਲ ਨੂੰ ਇਲਾਜ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਅਨੁਸਾਰ ਮੁਲਜ਼ਮ ਗਰੋਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਖੇਤਰ ਵਿੱਚ ਕਾਫੀ ਸਰਗਰਮ ਸੀ। ਮੁਲਜ਼ਮਾਂ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਫਾਈਨਾਂਸ ਕੰਪਨੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਪੁਲਿਸ ਨੇ ਗੋਲੀਬਾਰੀ ਦੌਰਾਨ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਬਟਾਲਾ ਪੁਲਿਸ ਇਸ ਗਰੋਹ ਬਾਰੇ ਪ੍ਰੈਸ ਕਾਨਫਰੰਸ ਕਰ ਸਕਦੀ ਹੈ। ਦੂਜੇ ਪਾਸੇ ਗੈਂਗ ਦੇ ਦੋ ਮੈਂਬਰ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਫੜੇ ਗਏ ਮੁਲਜ਼ਮਾਂ ਦੀ ਮਦਦ ਨਾਲ ਫਰਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।