ਪੰਜਾਬ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਦੇ ਪੰਜਾਬ ਪੁਲਿਸ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਗੈਂਗਸਰਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਅੱਜ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ।
ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਕਿ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪਰ ਜਿਵੇਂ ਹੀ ਉਸਨੇ ਪੁਲਿਸ ਨੂੰ ਦੇਖਿਆ, ਉਹ ਭੱਜਣ ਲੱਗ ਪਿਆ ਅਤੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ ਹੈ।
ਜਾਣਕਾਰੀ ਅਨੁਸਾਰ, ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਮਜੀਠਾ ਰੋਡ ਬਾਈਪਾਸ ‘ਤੇ ਪਹੁੰਚ ਗਈ। ਜਿੱਥੇ ਪੁਲਿਸ ਅਤੇ ਦੋਸ਼ੀ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮੁਕਾਬਲੇ ਵਿੱਚ, ਦੋਸ਼ੀ ਸਾਹਿਲ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਅਰਵਿੰਦਰ ਮੀਣਾ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਾਰ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਕਿਤੇ ਲੁਕਿਆ ਹੋਇਆ ਹੈ। ਦੇਰ ਰਾਤ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਦੋਸ਼ੀ ਤੱਕ ਪਹੁੰਚੀ ਤਾਂ ਉਸਨੇ ਪੁਲਿਸ ਨੂੰ ਵੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪਹੁੰਚੇ ਤਾਂ ਦੋਸ਼ੀ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਡਿੱਗਣ ਤੋਂ ਬਾਅਦ ਵੀ ਦੋਸ਼ੀ ਨੇ ਹਾਰ ਨਹੀਂ ਮੰਨੀ ਅਤੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਸ਼ੀ ਜ਼ਖਮੀ ਹੋ ਗਿਆ।