Punjab

ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਕਾਬੂ

ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ, ਜਿਸ ਵਿੱਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ।

ਪਿੰਡ ਚੱਪੜ ਚਿੜੀ ਨਜ਼ਦੀਕ ਇਸ ਮੁਕਾਬਲੇ ਵਿਚ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਪੁਲਿਸ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਮਿਲੀ ਸੂਚਨਾ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਇਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਗੋਲੀਬਾਰੀ ਕੀਤੀ ਸੀ ਤੇ ਉਸ ਪਾਸੋਂ 2 ਕਰੋੜ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਸੀ।

ਇਹ ਬਦਮਾਸ਼ਾ ਰਿੰਦਾ ਗਰੁੱਪ ਲਈ ਕੰਮ ਕਰਦੇ ਸਨ। ਮੌਕੇ ’ਤੇ ਪਹੁੰਚੇ ਐੱਸ. ਪੀ. ਜਾਂਚ ਸੌਰਵ ਜਿੰਦਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੋਪੀ, ਜੋ ਕਿ ਬੀਤੀ 10 ਜੁਲਾਈ ਨੂੰ ਮੋਹਾਲੀ ਦੇ ਇਕ ਪ੍ਰੋਪਰਟੀ ਡੀਲਰ ’ਤੋਂ Çਫਰੋਤੀ ਮੰਗਣ ਦੇ ਮਾਮਲੇ ਵਿਚ ਲੋੜੀਂਦਾ ਸੀ,ਜਦੋਂ ਸੀ.ਆਈ.ਏ. ਟੀਮ ਨੂੰ ਉਸ ਬਾਰੇ ਮੁਖਬਰੀ ਮਿਲੀ ਤਾਂ ਪਿੱਛਾ ਕਰਦੇ ਕਰਦੇ ਪੁਲਿਸ ਪਿੰਡ ਚੱਪੜ ਚਿੜੀ ਦੀ ਫਤਿਹ ਮਨਾਰ ਨਜ਼ਦੀਕ ਪਹੁੰਚੀ ਅਤੇ ਜਦੋਂ ਮੁਲਜਮ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਸ ਨੇ ਪੁਲਿਸ ’ਤੇ ਗੋਲੀ ਚਲਾਈ। ਜਵਾਬੀ ਕਾਰਵਾਈ ’ਚ ਮੁਲਜ਼ਮ ਦੀ ਖੱਬੀ ਲੱਤ ’ਤੇ ਇਕ ਗੋਲੀ ਲੱਗੀ ਹੈ ਤੇ ਉਸ ਨੂੰ ਮੋਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ।

ਗੁਰਪ੍ਰੀਤ ਸਿੰਘ ਗੋਪੀ ਵਿਰੁੱਧ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਬਰਦਸਤੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਉਹ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ।