The Khalas Tv Blog Punjab ਮੋਹਾਲੀ ‘ਚ ਪੁਲਿਸ-ਗੈਂਗਸਟਰਾਂ ਦਾ ਹੋਇਆ ਮੁਕਾਬਲਾ
Punjab

ਮੋਹਾਲੀ ‘ਚ ਪੁਲਿਸ-ਗੈਂਗਸਟਰਾਂ ਦਾ ਹੋਇਆ ਮੁਕਾਬਲਾ

ਮੋਹਾਲੀ ਨੇੜੇ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ।

ਪਟਿਆਲਾ ਪੁਲਿਸ ਵੱਲੋਂ ਬਨੂੜ,ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਉਹ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇੱਕ ਸ਼ਰਾਬ ਦੇ ਠੇਕੇ ‘ਤੇ ਕੱਲ੍ਹ ਦੇਰ ਰਾਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨ।ਫੜੇ ਗਏ ਗੈਂਗਸਟਰ ਦੀਪਕ ਜਲੰਧਰ ਅਤੇ ਰਮਨਦੀਪ ਬਠਿੰਡਾ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਦੱਸਿਆ ਕਿ ਉਹ ਮੁਹਾਲੀ ਤੋਂ ਆ ਰਹੇ ਸਨ ਜਦੋਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਗ੍ਰਿਫਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ ਤਾਂ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਕੋਲੋ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ –  ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

 

 

 

Exit mobile version