The Khalas Tv Blog Punjab ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ
Punjab

ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Punjab Police

ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਗੈਂਗਸਟਰ ਨੂੰ ਗੋਲੀ ਮਾਰੀ ਗਈ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ।

ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਕੀਤੀਆਂ ਹਨ।

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਿਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਜਲਦੀ ਹੀ ਪੂਰੀ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ –   ਲੁਧਿਆਣਾ ਦੀ ਸਬਜ਼ੀ ਮੰਡੀ ‘ਚ ਟਮਾਟਰ ਦੇ 2 ਕਰੇਟ ਚੋਰੀ

 

Exit mobile version