India

ਜੰਮੂ-ਕਸ਼ਮੀਰ ਦੇ ਹਾਦੀਪੋਰਾ ’ਚ ਮੁਕਾਬਲਾ! ਦੋ ਅੱਤਵਾਦੀ ਢੇਰ, ਇੱਕ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿੱਚ ਬੁੱਧਵਾਰ (19 ਜੂਨ) ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਇੱਥੋਂ ਦੇ ਹਾਦੀਪੋਰਾ ਇਲਾਕੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ, ਜਦਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ।

ਹਾਦੀਪੋਰਾ ਵਿੱਚ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚਲਾਈ ਸੀ। ਸੁਰੱਖਿਆ ਬਲ ਜਿਵੇਂ ਹੀ ਅੱਤਵਾਦੀਆਂ ਦੇ ਲੁਕੇ ਹੋਏ ਟਿਕਾਣੇ ’ਤੇ ਪਹੁੰਚੇ ਤਾਂ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਸ ਤੋਂ ਪਹਿਲਾਂ ਸੋਮਵਾਰ (17 ਜੂਨ) ਦੀ ਸਵੇਰ ਨੂੰ ਸੁਰੱਖਿਆ ਬਲਾਂ ਨੇ ਬਾਂਦੀਪੋਰਾ ’ਚ ਅੱਤਵਾਦੀ ਲਸ਼ਕਰ ਕਮਾਂਡਰ ਉਮਰ ਅਕਬਰ ਲੋਨ ਉਰਫ ਜਾਫਰ ਨੂੰ ਮਾਰ ਦਿੱਤਾ ਸੀ। ਉਹ ਪੱਟਨ ਦਾ ਰਹਿਣ ਵਾਲਾ ਸੀ। ਇਲਾਕੇ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਭਾਲ ਲਈ ਫੌਜ ਦਾ ਆਪ੍ਰੇਸ਼ਨ ਜਾਰੀ ਹੈ।

ਐਤਵਾਰ (16 ਜੂਨ) ਨੂੰ ਅਰਾਗਾਮ ਦੇ ਜੰਗਲਾਂ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਫੌਜ ਤੇ ਪੁਲਿਸ ਨੇ ਤਲਾਸ਼ੀ ਲਈ। ਸੋਮਵਾਰ ਸਵੇਰੇ ਜਦੋਂ ਤਲਾਸ਼ੀ ਮੁਹਿੰਮ ਤੇਜ਼ ਕੀਤੀ ਗਈ ਤਾਂ ਅੱਤਵਾਦੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਡਰੋਨ ਫੁਟੇਜ ‘ਚ ਮਾਰੇ ਗਏ ਅੱਤਵਾਦੀ ਜਾਫਰ ਦੀ ਲਾਸ਼ ਜੰਗਲ ਵਿੱਚ ਪਈ ਦਿਖਾਈ ਦਿੱਤੀ।

ਇਹ ਵੀ ਪੜ੍ਹੋ – ਕੇਜਰੀਵਾਲ ਨੂੰ ਲੱਗਾ ਝਟਕਾ, ਨਿਆਇਕ ਹਿਰਾਸਤ ‘ਚ ਹੋਇਆ ਵਾਧਾ