The Khalas Tv Blog Punjab ਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਐਨਕਾਊਂਟਰ
Punjab

ਅੰਮ੍ਰਿਤਸਰ ਮੰਦਰ ’ਤੇ ਗ੍ਰਨੇਡ ਸੁੱਟਣ ਵਾਲਿਆਂ ਦਾ ਐਨਕਾਊਂਟਰ

ਅੰਮ੍ਰਿਤਸਰ ਦੇ ਮੰਦਰ ‘ਤੇ ਹੱਥਗੋਲੇ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਇਸ ਮੁਕਾਬਲੇ ਵਿੱਚ ਬਦਮਾਸ਼ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜਿਸ ਦੀ ਬਾਅਦ ਵਿੱਚ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ।

ਪੁਲਿਸ ਨੂੰ ਮਿਲੀ ਖਾਸ ਜਾਣਕਾਰੀ ਦੇ ਆਧਾਰ ‘ਤੇ, ਸੀਆਈਏ ਅਤੇ ਛੇਹਰਟਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਲਈ ਇੱਕ ਮੁਹਿੰਮ ਚਲਾਈ ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਐਸਐਚਓ ਛੇਹਰਟਾ ਨੂੰ ਅਪਰਾਧ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ।

ਪੁੱਛਗਿੱਛ ਦੌਰਾਨ ਗੁਰਸਿਦਕ ਅਤੇ ਵਿਸ਼ਾਲ ਦੇ ਨਾਮ ਸਾਹਮਣੇ ਆਏ। ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਦੋਸ਼ੀ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਸਵੇਰੇ ਜਦੋਂ ਪੁਲਿਸ ਨੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਛੱਡ ਕੇ ਪੁਲਿਸ ‘ਤੇ ਗੋਲੀਆਂ ਚਲਾਉਣ ਲੱਗ ਪਏ। ਗੋਲੀਬਾਰੀ ਵਿੱਚ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ ਵਿੱਚ ਗੋਲੀ ਲੱਗੀ, ਜਦੋਂ ਕਿ ਇੱਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਵਿੱਚ ਲੱਗੀ ਅਤੇ ਇੱਕ ਪੁਲਿਸ ਗੱਡੀ ਨੂੰ ਵੀ ਲੱਗੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਜਿਸ ਵਿੱਚ ਗੁਰਸਿਦਕ ਗੰਭੀਰ ਜ਼ਖਮੀ ਹੋ ਗਿਆ ਜਦੋਂ ਕਿ ਉਸਦਾ ਸਾਥੀ ਵਿਸ਼ਾਲ ਮੌਕੇ ਤੋਂ ਭੱਜ ਗਿਆ।

ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ

ਜ਼ਖਮੀ ਗੁਰਸਿਦਕ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਗੁਰਸਿਦਕ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਫਰਾਰ ਦੋਸ਼ੀ ਵਿਸ਼ਾਲ ਦੀ ਭਾਲ ਜਾਰੀ ਹੈ ਅਤੇ ਪੁਲਿਸ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

 

Exit mobile version