Punjab

ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ: ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ, 2 ਪੁਲਿਸ ਮੁਲਾਜ਼ਮ ਵੀ ਜ਼ਖਮੀ

Encounter with drug smugglers in Hoshiarpur: Attack on raiding police, 2 policemen also injured

ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦਾ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ।

ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ | ਜਿਸ ਵਿੱਚ ਏਐਸਆਈ ਸਤਨਾਮ ਸਿੰਘ ਅਤੇ ਇੱਕ ਹੋਰ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।

ਜਵਾਬੀ ਕਾਰਵਾਈ ਵਿਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਵਿਚ ਉਹ ਮਾਰਿਆ ਗਿਆ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

ਇਸੇ ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਮ੍ਰਿਤਕ ਨਸ਼ਾ ਤਸਕਰ ਦਾ ਪੂਰਾ ਪਰਿਵਾਰ ਹੀ ਨਸ਼ਾ ਵੇਚਣ ਦਾ ਧੰਦਾ ਕਰਦਾ ਸੀ। ਪਿੰਡ ਵਿੱਚ ਰੋਜ਼ਾਨਾ ਹੀ ਨਸ਼ੇੜੀਆਂ ਦੀ ਆਮਦ ਰਹਿੰਦੀ ਸੀ। ਜਿਸ ਕਾਰਨ ਪਿੰਡ ਵਾਸੀ ਵੀ ਇਸ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਤੋਂ ਬਾਅਦ ਪੁਲਿਸ ਨੇ ਅੱਜ ਸੂਚਨਾ ‘ਤੇ ਕਾਰਵਾਈ ਕੀਤੀ।