Punjab

ਦੁਆਬੇ ਵਿੱਚ ਪਰਿਵਾਰਵਾਦ ਦੀ ਸਿਆਸਤ ਦਾ ਹੋਇਆ ਅੰਤ : ਸੁਸ਼ੀਲ ਰਿੰਕੂ

ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ ਕਬਜ਼ਾ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਲੰਧਰ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨਾਂ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿਛਲੇ ਇੱਕ ਸਾਲ ਤੋਂ ਕੀਤੇ ਗਏ ਕੰਮਾਂ ‘ਤੇ ਮੋਹਰ ਲਗਾਈ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ਼ ਨੀਅਤ ਅਤੇ  ਲੋਕਾਂ ਪ੍ਰਤੀ ਸੱਚੀ ਹਮਦਰਦੀ ਦੇ ਸਦਕੇ ਆਮ ਆਦਮੀ ਪਾਰਟੀ ਨੂੰ ਇਹ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਦੁਆਬਾ ਵਿੱਚ ਪਰਿਵਾਰਵਾਦ ਦੀ ਸਿਆਸਤ ਦਾ ਅੰਤ ਹੋਇਆ ਹੈ।

ਉਨਾਂ ਨੇ ਕਿਹਾ ਕਿ ਸੂਬੇ ਦੇ ਕੋਲ ਪਰਿਵਾਰਵਾਦ ਦੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਲੋਕ ਪਰਿਵਾਰਵਾਦ ਦੀ ਸਿਆਸਤ ਨਹੀਂ ਚਾਹੁੰਦੇ।