Punjab

ਬੇਅਦਬੀ ਮਾਮਲੇ ਵਿੱਚ ਪੂਰੇ ਪਿੰਡ ਨੂੰ ਸਜ਼ਾ…

Entire village punished in blasphemy case...

ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਪੂਰੇ ਪਿੰਡ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਅਜਿਹਾ ਪਹਿਲਾ ਵਾਰ ਹੋਇਆ ਹੈ ਕਿ ਸਾਰਾ ਪਿੰਡ ਦੋਸ਼ੀ ਪਾਇਆ ਗਿਆ ਕਿਉਂਕਿ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲਣ ਵਿੱਚ ਅਸਮਰਥ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਪੰਜਾਂ ਪਿਆਰਿਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ ਪਿੰਡ ਮੋਹਲਗੜ੍ਹ ਦੇ ਵਾਸੀ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਪੰਜ ਦਿਨਾਂ ਲਈ ਰੋਜ਼ਾਨਾ ਤਿੰਨ ਘੰਟੇ ਸਫਾਈ ਕਰਨਗੇ, ਜੋੜੇ ਸਾਫ਼ ਕਰੇਗਾ, ਲੰਗਰ ਵਿੱਚ ਪਏ ਭਾਂਡੇ ਸਾਫ਼ ਕਰੇਗਾ। ਉਪਰੰਤ ਪਿੰਡ ਵਾਸੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ।

ਸੇਵਾ ਪੂਰੀ ਹੋਣ ਤੋਂ ਬਾਅਦ ਅੰਮ੍ਰਿਤਧਾਰੀ ਸਿੱਖਾਂ ਦੀ ਕਮੇਟੀ ਬਣਾਈ ਜਾਵੇਗੀ ਜੋ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰੇਗੀ। ਇਸ ਤੋਂ ਬਾਅਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰਦੁਆਰਾ ਸਾਹਿਬ ਨੂੰ ਸੌਂਪਿਆ ਜਾਵੇਗਾ। ਸਾਰੇ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਸੁਣਾਈ ਇਸ ਸੇਵਾ ਨੂੰ ਪ੍ਰਵਾਨ ਕੀਤਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਪੂਰੇ ਪਿੰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਸਾਰਾ ਪਿੰਡ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ ਸੀ।