Punjab

NIA ਦੀ ਐਂਟਰੀ , 8 ਟੀਮਾਂ ਪਹੁੰਚੀਆਂ ਪੰਜਾਬ

ਮੁਹਾਲੀ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੁਲਿਸ ਦੀ ਕਾਰਵਾਈ ਅੱਜ ਚੌਥੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਵਿਰੁੱਧ ਵਿੱਢੀ ਕਾਰਵਾਈ ਵਿੱਚ ਕੇਂਦਰੀ ਏਜੰਸੀ ਐੱਨਆਈਏ ਦੀ ਵੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ। ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਨਿੱਜੀ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਮਹਿਤਪੁਰ ਨੇੜੇ ਆਤਮ ਸਮਰਪਣ ਕਰ ਦਿੱਤਾ ਸੀ। ਅਮ੍ਰਿਤਪਾਲ ਦੀ ਭਾਲ ਕਰਨ ਲਈ ਪੰਜਾਬ ਵਿੱਚ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬੇ ਦੀਆਂ ਮੁੱਖ ਸੜ੍ਹਕਾਂ ਉੱਤੇ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਹੁਣ ਤੱਕ ਅੰਮ੍ਰਿਤਪਾਲ ਦੇ 112 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।

ਪੁਲਿਸ ਨੇ ਵਾਰਿਸ ਪੰਜਾਬ ਦੇ ਖਿਲਾਫ਼ 4 ਕੇਸ ਦਰਜ ਕੀਤੇ ਹਨ । ਜਿਸ ਵਿੱਚ ਇੱਕ ਕੇਸ ਸਮਾਜ ਵਿੱਚ ਨਫਰਤ ਦੀ ਭਾਵਨਾ ਪੈਦਾ ਕਰਨ ਦਾ ਹੈ,ਦੂਜਾ ਕੇਸ ਕਤਲ ਦੀ ਕੋਸ਼ਿਸ਼, ਤੀਜਾ ਕੇਸ ਪੁਲਿਸ ਮੁਲਾਜ਼ਮਾ ‘ਤੇ ਹਮਲੇ ਦਾ ,ਚੌਥਾ ਕੇਸ ਪੁਲਿਸ ਦੇ ਕੰਮ ਵਿੱਚ ਰੁਕਾਵਤ ਪਾਉਣ ਅਤੇ ਡਿਊਟੀ ਨਾ ਕਰਨ ਦੇਣ ਦਾ ਹੈ। ਇਹ ਸਾਰੇ ਕੇਸ 24 ਫਰਵਰੀ ਨੂੰ ਅਜਨਾਲਾ ਹਿੰਸਾ ਨੂੰ ਲੈਕੇ FIR ਨੰਬਰ 39 ਅਧੀਨ ਦਰਜ ਕੀਤੇ ਗਏ ਹਨ ।