Lok Sabha Election 2024 Punjab

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਈ ਵੋਟ

ਪੰਜਾਬ ਵਿੱਚ ਅੱਜ ਲੋਕਤੰਤਰ ਦਾ ਪਰਵ ਮਨਾਇਆ ਜਾ ਰਿਹਾ ਹੈ। ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੁਲਤਾਨਪੁਰ ਲੋਧੀ ਵਿੱਚ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਵੋਟ ਭੁਗਤਾਈ। ਸੀਚੇਵਾਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਹਰ ਵਾਰ ਦੀ ਤਰ੍ਹਾਂ ਪਿੰਡ ਸੀਚੇਵਾਲ ਵਿੱਚ ਇੱਕ ਬੂਥ ਲੱਗਾ ਹੈ। ਇਸ ਮੌਕੇ ਉਨ੍ਹਾਂ ਨੇ ਸਭ ਸਿਆਸੀ ਪਾਰਟੀਆਂ ਨੂੰ ਸਵਾਲ ਕੀਤਾ ਕਿ ਕਿੱਥੇ ਹੈ ਸਾਡਾ ਰੰਗਲਾ ਪੰਜਾਬ।

ਜਲੰਧਰ ਲੋਕ ਸਭਾ ਸੀਟ ‘ਤੇ ਸਵੇਰੇ 9 ਵਜੇ ਤੱਕ 9.34 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਸਭ ਤੋਂ ਵੱਧ 11.45 ਫ਼ੀਸਦੀ ਵੋਟਿੰਗ ਹੋਈ ਹੈ। ਜਦੋਂ ਕਿ ਆਦਮਪੁਰ ਵਿੱਚ ਸਿਰਫ਼ 4.91% ਵੋਟਿੰਗ ਹੋਈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਰਹੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 16 ਲੱਖ 54 ਹਜ਼ਾਰ 5 ਵੋਟਰ ਹਨ।