‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪਾਣੀ ਦਿਹਾੜੇ ਮੌਕੇ ਆਪਣੇ ਭਾਸ਼ਣ ਵਿੱਚ ਕਿਹਾ ਹੈ ਕਿ ਮੀਂਹ ਦੇ ਪਾਣੀ ਨੂੰ ਬਚਾਉਣਾ ਚਾਹੀਦਾ ਹੈ ਪਰ ਮੈਂ ਪ੍ਰਧਾਨ ਮੰਤਰੀ ਨੂੰ ਸਵਾਲ ਕਰਨਾ ਚਾਹੁੰਦਾ ਹਾਂ ਕਿ ਇਹ ਕਿੰਨੀ ਵੱਡੀ ਦੁਖਦਾਈ ਗੱਲ ਹੈ ਕਿ ਸਾਨੂੰ ਆਜ਼ਾਦ ਹੋਇਆਂ ਨੂੰ 75 ਸਾਲ ਹੋ ਗਏ, ਪਰ ਅਜੇ ਤੱਕ ਅਸੀਂ ਖੇਤੀ ਸੈਕਟਰ ਲਈ ਪਾਣੀ ਦਾ ਪ੍ਰਬੰਧ ਨਹੀਂ ਕਰ ਸਕੇ, ਸਿਰਫ ਮੀਂਹ ਦੇ ਪਾਣੀ ‘ਤੇ ਨਿਰਭਰ ਹਾਂ। ਕਿਸੇ ਵੀ ਸਰਕਾਰ ਕੋਲ ਕੋਈ ਪਾਲਿਸ ਹੈ ਕਿ ਕੁਦਰਤੀ ਪਾਣੀ ਨੂੰ ਕਿਵੇਂ ਬਚਾਉਣਾ ਹੈ, ਇਸ ਲਈ ਲੋਕਾਂ ਨੂੰ ਸਿਰਫ ਹਦਾਇਤਾਂ ਦੇ ਕੇ ਮਸਲੇ ਦਾ ਕੋਈ ਹੱਲ ਨਹੀਂ ਹੋਣਾ। ਪਾਣੀ ਦਾ ਸੰਕਟ ਵੀ ਵੱਡਾ ਸੰਕਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਖੇਤਰ ਵੀ ਕਾਰਪੋਰੇਟ ਦੇ ਹਵਾਲੇ ਕੀਤਾ ਜਾਵੇਗਾ। ਇਸ ਲਈ ਅਡਾਨੀ, ਅੰਬਾਨੀ ਅਤੇ ਕਾਰਪੋਰੇਟ ਘਰਾਣਿਆਂ ਦਾ ਜ਼ਿਆਦਾ ਤੋਂ ਜ਼ਿਆਦਾ ਬਾਈਕਾਟ ਕੀਤਾ ਜਾਵੇ।