The Khalas Tv Blog Punjab ਦੂਜੇ ਵਿਆਹ ਤੋਂ ਬਾਅਦ ਵੀ ਪਤਨੀ ਨੂੰ ਹੈ ਪਹਿਲੇ ਪਤੀ ਦੀ ਮੌਤ ‘ਤੇ ਮੁਆਵਜ਼ੇ ਦਾ ਹੱਕ, ਹਾਈਕੋਰਟ ਨੇ ਦਿੱਤਾ ਅਹਿਮ ਫ਼ੈਸਲਾ
Punjab

ਦੂਜੇ ਵਿਆਹ ਤੋਂ ਬਾਅਦ ਵੀ ਪਤਨੀ ਨੂੰ ਹੈ ਪਹਿਲੇ ਪਤੀ ਦੀ ਮੌਤ ‘ਤੇ ਮੁਆਵਜ਼ੇ ਦਾ ਹੱਕ, ਹਾਈਕੋਰਟ ਨੇ ਦਿੱਤਾ ਅਹਿਮ ਫ਼ੈਸਲਾ

Even after the second marriage, the wife has the right to compensation for the death of the first husband, the High Court gave an important decision.

ਦੂਜੇ ਵਿਆਹ ਤੋਂ ਬਾਅਦ ਵੀ, ਪਹਿਲੇ ਪਤੀ ਦੀ ਮੌਤ ‘ਤੇ ਪਤਨੀ ਮੁਆਵਜ਼ੇ ਦੀ ਹੱਕਦਾਰ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਦੂਜੇ ਵਿਆਹ ਨੂੰ ਔਰਤ ਦਾ ਨਿੱਜੀ ਫ਼ੈਸਲਾ ਦੱਸਿਆ ਹੈ। ਹਾਈ ਕੋਰਟ ਨੇ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਰੇਵਾੜੀ ਵੱਲੋਂ ਮ੍ਰਿਤਕ ਦੀ ਵਿਧਵਾ ਨੂੰ ਮੁੜ ਵਿਆਹ ਤੋਂ ਬਾਅਦ ਵੀ ਮੁਆਵਜ਼ੇ ਦਾ ਹੱਕਦਾਰ ਮੰਨਣ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀ ਇੱਕ ਬੀਮਾ ਕੰਪਨੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਪਤੀ ਦੀ ਮੌਤ ਤੋਂ ਬਾਅਦ ਦੁਬਾਰਾ ਵਿਆਹ ਕਰਨਾ ਪਤਨੀ ਦਾ ਪੂਰੀ ਤਰ੍ਹਾਂ ਨਿੱਜੀ ਫ਼ੈਸਲਾ ਹੈ, ਜਿਸ ਵਿਚ ਕਿਸੇ ਨੂੰ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ।

ਪਤਨੀ ਦੁਬਾਰਾ ਵਿਆਹ ਕਰਨ ਤੋਂ ਬਾਅਦ ਵੀ ਆਪਣੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਮਿਲਣ ਵਾਲੇ ਮੁਆਵਜ਼ੇ ਦੀ ਹੱਕਦਾਰ ਹੈ। ਪਟੀਸ਼ਨ ਦਾਇਰ ਕਰਦੇ ਹੋਏ, ਬੀਮਾ ਕੰਪਨੀ ਅਤੇ ਮ੍ਰਿਤਕ ਦੇ ਮਾਪਿਆਂ ਨੇ ਮੋਟਰ ਵਹੀਕਲ ਕਲੇਮ ਟ੍ਰਿਬਿਊਨਲ ਦੇ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਜੋਗਿੰਦਰ ਸਿੰਘ ਦੀ 3 ਮਾਰਚ 2010 ਨੂੰ ਸਕੂਲ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਐਮਏਸੀਟੀ ਰੇਵਾੜੀ ਨੇ 18 ਲੱਖ ਰੁਪਏ ਦਾ ਮੁਆਵਜ਼ਾ ਤੈਅ ਕੀਤਾ ਅਤੇ ਇਸ ਵਿੱਚੋਂ 40 ਫ਼ੀਸਦੀ ਮ੍ਰਿਤਕ ਦੀ ਵਿਧਵਾ ਨੂੰ ਦੇਣ ਦਾ ਹੁਕਮ ਜਾਰੀ ਕੀਤਾ।

ਹਾਈਕੋਰਟ ‘ਚ ਦਲੀਲ ਦਿੱਤੀ ਗਈ ਸੀ ਕਿ ਮੁੜ ਵਿਆਹ ਤੋਂ ਬਾਅਦ ਮ੍ਰਿਤਕ ਦੀ ਪਤਨੀ ਉਸ ‘ਤੇ ਨਿਰਭਰ ਨਹੀਂ ਹੈ ਅਤੇ ਅਜਿਹੀ ਸਥਿਤੀ ‘ਚ ਉਸ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਣਾ ਚਾਹੀਦਾ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਮ੍ਰਿਤਕ ਦੀ ਵਿਧਵਾ ਨੇ 2013 ‘ਚ ਦੁਬਾਰਾ ਵਿਆਹ ਕੀਤਾ ਸੀ। ਜਦੋਂ ਪਹਿਲਾ ਪਤੀ ਜਿਉਂਦਾ ਸੀ, ਉਹ ਉਸ ਦੇ ਨਾਲ ਰਹਿੰਦੀ ਸੀ ਅਤੇ ਪੂਰੀ ਤਰ੍ਹਾਂ ਉਸ ‘ਤੇ ਨਿਰਭਰ ਸੀ।

ਪਤੀ ਦੀ ਮੌਤ ਤੋਂ ਬਾਅਦ ਦੁਬਾਰਾ ਵਿਆਹ ਕਰਨਾ ਉਸ ਦਾ ਨਿੱਜੀ ਫ਼ੈਸਲਾ ਹੈ, ਜਿਸ ਵਿੱਚ ਕਿਸੇ ਨੂੰ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਦੁਬਾਰਾ ਵਿਆਹ ਕਰਨ ਤੋਂ ਬਾਅਦ ਵੀ, ਉਸ ਨੂੰ ਆਪਣੇ ਪਹਿਲੇ ਪਤੀ ਦੀ ਮੌਤ ਲਈ ਮਿਲਣ ਵਾਲੇ ਮੁਆਵਜ਼ੇ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਮ੍ਰਿਤਕ ਦੇ ਪਰਿਵਾਰ ਅਤੇ ਬੀਮਾ ਕੰਪਨੀ ਦੀ ਮੰਗ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

Exit mobile version