ਕਪੂਰਥਲਾ : ਇੱਕ ਵਿਆਹ ਵਿੱਚ ਰਾਤ ਨੂੰ ਕੱਢੀ ਜਾਗੋ ਵਿੱਚ ਸਾਬਕਾ ਫੌਜੀ ਵੱਲੋਂ ਹਵਾਈ ਫਾਇਰ ਕਰ ਦਿੱਤੀ। ਇਸ ਮਾਮਲੇ ਵਿੱਚ ਪ੍ਰਸ਼ਾਸ਼ਨ ਵੱਲੋਂ ਕੀਤੀ ਕਾਰਵਾਈ ਤਹਿਤ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਫੌਜੀ ਨੂੰ ਗ੍ਰਿਫ਼ਤਾਰ ਕਰ ਲਈ ਗਿਆ ਹੈ। ਹੁਣ ਉਸਦਾ ਲਾਇਸੰਸ ਵੀ ਰੱਦ ਹੋ ਸਕਦਾ ਹੈ।
ਜਾਣਕਾਰੀ ਮੁਤਾਬਿਕ ਪਿੰਡ ਚੱਕ ਦੋਨਾਂ ਵਿੱਚ ਜਾਗੋ ਵਿੱਚ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਨਿਵਾਸੀ ਨੇ ਸ਼ਰੇਆਮ ਹਵਾ ਵਿੱਚ ਲਾਇਸੈਂਸੀ ਹਥਿਆਰ ਨਾਲ ਫਾਇਰ ਕੀਤਾ। ਪੁਲਿਸ ਨੇ ਇਸ ਕੇਸ ਵਿੱਚ ਮਾਮਲਾ ਦਰਜ ਕਰ ਲਿਆ ਹੈ। ਵਿਆਹ ਵਿੱਚ ਇਹ ਫਾਇਰ ਕਰਨ ਵਾਲਾ ਸ਼ਖ਼ਸ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ ਪੁਲਿਸ ਨੇ ਦੱਸਿਆ ਕਿ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ 16 ਨਵੰਬਰ ਤੋਂ ਹਥਿਆਰ ਨਾਲ ਜਨਤਕ ਥਾਵਾਂ ਅਤੇ ਵਿਆਹ ਸਮਾਗਮਾਂ ਵਿੱਚ ਪ੍ਰਦਰਸ਼ਨ ਕਰਨ ਉੱਤੇ ਪਾਬੰਦੀ ਲਗਾਈ ਹੈ।ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿਖੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪ੍ਰਸ਼ਾਸਨ ਨੂੰ ਕਪੂਰਥਲਾ ਨੇੜੇ ਪਿੰਡ ਚੱਕ ਦੋਨਾ ਵਿਖੇ ਬਲਬੂਤਾ ਸਿੰਘ ਵੱਲੋਂ ਜਸ਼ਨ ਮਨਾਉਣ ਲਈ ਗੋਲੀ ਚਲਾਉਣ ਦੀ ਸ਼ਿਕਾਇਤ ਮਿਲੀ ਹੈ, ਜੋ ਕਿ ਸੁਲਤਾਨਪੁਰ ਲੋਧੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਪੁਲਿਸ ਵੱਲੋਂ ਤੇਜ਼ ਕਾਰਵਾਈ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਗੈਰ-ਕਾਨੂੰਨੀ ਗਤੀਵਿਧੀਆਂ ਖਾਸ ਕਰਕੇ ਲਾਇਸੰਸੀ ਹਥਿਆਰਾਂ ਦੀ ਦੁਰਵਰਤੋਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗਾ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੁਲਜ਼ਮਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਪੂਰਥਲਾ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ 16 ਨਵੰਬਰ ਤੋਂ ਹਥਿਆਰ ਨਾਲ ਜਨਤਕ ਥਾਵਾਂ ਅਤੇ ਵਿਆਹ ਸਮਾਗਮਾਂ ਵਿੱਚ ਪ੍ਰਦਰਸ਼ਨ ਕਰਨ ਉੱਤੇ ਪਾਬੰਦੀ ਲਗਾਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਨਵੰਬਰ ਨੂੰ ਵਿਆਹ/ਪਾਰਟੀਆਂ ਆਦਿ ਸਮਾਗਮਾਂ ਦੌਰਾਨ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।