Lok Sabha Election 2024 Punjab

ਫਿਰੋਜ਼ਪੁਰ ‘ਚ ਭਾਜਪਾ ਨੂੰ ਲੱਗਾ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਫਿਰੋਜ਼ਪੁਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਨਾਲ ਸਬੰਧਤ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਜਾਣਕਾਰੀ ਮੁਤਾਬਕ ਸੁਖਪਾਲ ਸਿੰਘ ਨੰਨੂ ਦਾ ਪਰਿਵਾਰ ਭਾਜਪਾ ਨਾਲ ਨਰਾਜ਼ ਚੱਲ ਰਿਹਾ ਸੀ। ਸੁਖਪਾਲ ਸਿੰਘ ਨੰਨੂ ਨੇ ਕਿਸਾਨ ਅੰਦੋਲਨ ਦੇ ਸਮੇਂ ਵੀ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਸੀ, ਪਰ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਸੁਖਪਾਲ ਸਿੰਘ ਨੰਨੂ ਦੋ ਵਾਰ ਭਾਜਪਾ ਦੇ ਵਿਧਾਇਕ ਰਹਿ ਚੁੱਕੇ ਹਨ। ਉਹ 2002 ਅਤੇ 2007 ਵਿੱਚ ਵਿਧਾਇਕ ਬਣੇ ਸਨ। ਉਹ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਟਿਕਟ ਦੇਣ ਦੇ ਖ਼ਿਲਾਫ਼ ਸਨ, ਜਿਸ ਕਾਰਨ ਉਹ ਪਾਰਟੀ ਨਾਲ ਨਰਾਜ਼ ਚੱਲ ਰਹੇ ਸਨ। ਦੱਸ ਦੇਈਏ ਕਿ ਸੁਖਪਾਲ ਸਿੰਘ ਨੰਨੂ ਦੇ ਪਰਿਵਾਰ ਦੀ ਅਟਲ ਬਿਹਾਰੀ ਵਾਜਪਾਈ ਨਾਲ ਕਾਫੀ ਨੇੜਤਾ ਸੀ।

ਇਹ ਵੀ ਪੜ੍ਹੋ –  ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT ਦਾ ਗਠਨ