The Khalas Tv Blog Punjab ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ
Punjab Religion

ਜਨਮੇਜਾ ਸਿੰਘ ਸੇਖੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ ਪੱਤਰ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ (SRI AKAL TAKHAT) ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹੇ  ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖ਼ਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਦੇ ਦਿਤਾ ਹੈ।

ਜਿਸ ਤੋਂ ਪਹਿਲਾਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ

ਹੁਣ ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਰਹੇ 14 ਸਾਬਕਾ ਕੈਬਨਿਟ ਮੰਤਰੀਆਂ ਵੱਲੋਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਹੈ। ਜਿਨ੍ਹਾਂ ਵਿੱਚ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਚੀਮਾ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ਮਨਪ੍ਰੀਤ ਸਿੰਘ ਬਾਦਲ, ਸਿਕੰਦਰ ਸਿੰਘ ਮਲੂਕਾ, ਸਰਵਣ ਸਿੰਘ ਫਿਲੌਰ, ਹੀਰਾ ਸਿੰਘ ਗਾਬੜੀਆ ਅਤੇ ਡਾ.ਉਪਿੰਦਰਜੀਤ ਕੌਰ ਸ਼ਾਮਲ ਹਨ।

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਦੇ ਵਿਚਾਲੇ ਕੈਬਨਿਟ ਮੰਤਰੀ ਰਹੇ ਆਗੂਆਂ ਨੂੰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਨੇ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਆਪਣਾ ਜਵਾਬ ਦਿੰਦੇ ਹੋਏ ਸਿੰਘ ਸਾਹਿਬਾਨਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਜਲਦ ਮੀਟਿੰਗ ਬੁਲਾਕੇ ਉਨ੍ਹਾਂ ਦੇ ਜਵਾਬ ‘ਤੇ ਫੈਸਲਾ ਲੈਣਾ।

 

Exit mobile version