The Khalas Tv Blog Punjab ਲੁਧਿਆਣਾ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ: 1 ਦੀ ਮੌਤ, 5 ਜ਼ਖਮੀ
Punjab

ਲੁਧਿਆਣਾ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ: 1 ਦੀ ਮੌਤ, 5 ਜ਼ਖਮੀ

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਧਮਾਕੇ ਵਿੱਚ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਆਦਿਤਿਆ ਸ਼ਰਮਾ ਨੇ ਦੱਸਿਆ ਕਿ ਇਹ ਧਮਾਕਾ ਬਾਇਲਰ ਫਟਣ ਕਾਰਨ ਹੋਇਆ, ਜਿਸ ਵਿੱਚ ਛੇ ਲੋਕ ਜ਼ਖਮੀ ਹੋ ਗਏ।

ਜ਼ਖਮੀਆਂ ਦੀ ਪਛਾਣ ਕਾਲੂਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਹੈਬੋਵਾਲ ਦੇ ਰਹਿਣ ਵਾਲੇ 42 ਸਾਲਾ ਕੁਨਾਲ ਜੈਨ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ।

Exit mobile version