ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ ਹੈ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।
ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ। ਦੇਰ ਰਾਤ ਮਜੀਠਾ ਥਾਣੇ ਵਿੱਚ ਜ਼ੋਰਦਾਰ ਧਮਾਕਾ ਹੋਇਆI ਜਿਸ ਨਾਲ ਥਾਣੇ ਦੀਆਂ ਬਾਰੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ ਅੰਦਰ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਐਸ ਐਸ ਪੀ ਦਿਹਾਤੀ ਚਰਨਜੀਤ ਸਿੰਘ ਅਨੁਸਾਰ ਥਾਣੇ ਵਿਚ ਖੜੀ ਇੱਕ ਕਾਰ ਦਾ ਟਾਇਰ ਫੱਟਣ ਕਾਰਨ ਇਹ ਧਮਾਕਾ ਹੋਇਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਵਿੱਚ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਇਸ ਦੌਰਾਨ ਮਜੀਠਾ ਦੇ ਲੋਕਲ ਪੱਤਰਕਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਕਵਰੇਜ ਲਈ ਪਹੁੰਚੇ ਤਾਂ ਪੁਲਿਸ ਵੱਲੋਂ ਉਨ੍ਹਾਂ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਅਤੇ ਕਿਸੇ ਵੀ ਤਰੀਕੇ ਦੀ ਕਵਰੇਜ ਨਹੀਂ ਕਰਨ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੋ ਧਮਾਕੇ ਦੀ ਆਵਾਜ਼ ਥਾਣੇ ਦੇ ਵਿੱਚੋਂ ਸੁਣੀ ਗਈ ਹੈ ਉਹ ਮਾਮੂਲੀ ਧਮਾਕਾ ਨਹੀਂ ਲੱਗ ਰਿਹਾ। ਉਥੇ ਹੀ ਸਥਾਨਕ ਲੋਕਾਂ ਦਾ ਵੀ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਕਾਫੀ ਜਿਆਦੀ ਸੀ। ਇਸ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਧਮਾਕੇ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਮੌਕੇ ‘ਤੇ ਪੁੱਜੇ। ਘਟਨਾ ਸਮੇਂ ਕਈ ਮੁਲਾਜ਼ਮ ਥਾਣੇ ਵਿੱਚ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਭਾਂਪਦਿਆਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪੁੱਜੇ। ਉਥੇ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ। ਪੁਲਿਸ ਇਸ ਨੂੰ ਲੈ ਕੇ ਜਾਂਚ ਕਰ ਰਹੀ ਹੈ।