The Khalas Tv Blog Others ਮੋਗਾ ਦੇ ਸਦਰ ਪੁਲਿਸ ਥਾਣੇ ਦੇ ਬਾਹਰ ਹੋਇਆ ਧਮਾਕਾ
Others

ਮੋਗਾ ਦੇ ਸਦਰ ਪੁਲਿਸ ਥਾਣੇ ਦੇ ਬਾਹਰ ਹੋਇਆ ਧਮਾਕਾ

ਬੀਤੀ ਤੜਕ ਸਵੇਰੇ ਮੋਗਾ ਦੇ ਥਾਣਾ ਸਦਰ ਉੱਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਹੈਂਡ ਗ੍ਰਨੇਡ ਸੁੱਟ ਕੇ ਹਮਲਾ ਕੀਤਾ। ਇਸ ਘਟਨਾ ਤੋਂ ਬਾਅਦ ਪੁਲੀਸ ਵੱਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਮੁਤਾਬਕ ਧਮਾਕੇ ਵਿੱਚ ਵਰਤਿਆ ਗਿਆ ਪਦਾਰਥ ਘੱਟ ਸ਼ਕਤੀਸ਼ਾਲੀ ਸੀ, ਜਿਸ ਕਾਰਨ ਵੱਡਾ ਨੁਕਸਾਨ ਟਲ ਗਿਆ। ਥਾਣੇ ਅੰਦਰ ਖੜ੍ਹੀਆਂ ਦੋ ਗੱਡੀਆਂ ਦੇ ਸ਼ੀਸ਼ੇ ਹੀ ਟੁੱਟੇ ਹਨ।

ਘਟਨਾ ਤੋਂ ਤੁਰੰਤ ਬਾਅਦ ਸਾਈਬਰ ਸੈੱਲ, ਕਰਾਈਮ ਬਰਾਂਚ ਅਤੇ ਫਾਰੈਂਸਿਕ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ, ਜੋ ਦੇਰ ਰਾਤ ਤੱਕ ਚੱਲਦੀ ਰਹੀ।ਪੁਲੀਸ ਨੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਧਮਾਕਾ ਕਰਨ ਵਾਲੇ ਮੋਟਰਸਾਈਕਲ ਅਤੇ ਅਣਪਛਾਤੇ ਸਵਾਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਤੇਜ਼ ਭਾਲ ਜਾਰੀ ਹੈ। ਜਿਲ੍ਹਾ ਮੋਗਾ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਲਗਾਈ ਗਈ ਹੈ।

ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਸਟੇਸ਼ਨ ਤੱਕ ਸੁਰੱਖਿਅਤ ਨਾ ਹੋਣਾ ਕਾਨੂੰਨ ਵਿਵਸਥਾ ਦੀ ਢਹਿ-ਢੇਰੀ ਨੂੰ ਦਰਸਾਉਂਦਾ ਹੈ। ਉਨ੍ਹਾਂ ਪੁੱਛਿਆ ਕਿ ਜਦੋਂ ਪੁਲੀਸ ਥਾਣੇ ਵੀ ਅਸੁਰੱਖਿਅਤ ਹਨ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹਨ।

ਵੜਿੰਗ ਨੇ ਮੁੱਖ ਮੰਤਰੀ ਤੋਂ ਜਵਾਬ ਮੰਗਿਆ ਕਿ ਪੰਜਾਬ ਵਿੱਚ ਅਪਰਾਧ ਲਗਾਤਾਰ ਵਧ ਰਿਹਾ ਹੈ ਅਤੇ ਲੋਕ ਜਵਾਬਦੇਹੀ ਦੇ ਹੱਕਦਾਰ ਹਨ।ਪੁਲੀਸ ਮੁਲਜ਼ਮਾਂ ਨੂੰ ਜਲਦ ਫੜਨ ਦਾ ਦਾਅਵਾ ਕਰ ਰਹੀ ਹੈ ਅਤੇ ਜਾਂਚ ਤੇਜ਼ ਗਤੀ ਨਾਲ ਚੱਲ ਰਹੀ ਹੈ।

 

Exit mobile version