The Khalas Tv Blog Punjab ਜੇਲ੍ਹ ‘ਚ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ !
Punjab

ਜੇਲ੍ਹ ‘ਚ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਮੁਹਾਲੀ ਅਦਾਲਤ ਨੇ 14 ਦਿਨਾਂ ਲਈ ਹੋਰ ਜੁਡੀਸ਼ੀਅਲ ਰਿਮਾਂਡ ਵਧਾ ਦਿੱਤਾ ਹੈ। ਮਜੀਠੀਆ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਜਦੋਂ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਇਆ ਤਾਂ ਉਨ੍ਹਾਂ ਨੇ ਪਹਿਲਾਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ। ਮੁਹਾਲੀ ਅਦਾਲਤ ਤੋਂ ਬਾਅਦ ਉਨ੍ਹਾਂ ਨੂੰ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਚੋਣ ਲੜਨ ਤੱਕ ਰਾਹਤ ਦੇ ਦਿੱਤੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ ਵਿੱਚ ਧਾਰਾਵਾਂ ਲੱਗਣ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।

ਪੰਜਾਬ ‘ਚ ਸੱਤਾ ‘ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਇਸ ਐਸਆਈਟੀ ਦੇ ਮੁਖੀ ਆਈਪੀਐਸ ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ ਜਿਸ ‘ਤੇ ਅਕਾਲੀ ਦਲ ਨੇ ਮਜੀਠੀਆ ‘ਤੇ ਕੇਸ ਦੇ ਬਦਲੇ ਪੁੱਤਰ ਨੂੰ ਤਰੱਕੀ ਦਿਵਾਉਣ ਦੇ ਗੰਭੀਰ ਦੋਸ਼ ਲਾਏ ਸਨ।

ਇਸਦੇ ਨਾਲ ਹੀ ਸਾਨੂੰ ਜਾਣਕਾਰੀ ਮਿਲੀ ਹੈ ਕਿ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਹੈ। ਮਜੀਠੀਆ ਨੇ ਜੇਲ੍ਹ ਵਿੱਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਖੁਦ ਨੂੰ ਖ਼ਤਰਾ ਦੱਸਿਆ ਹੈ। ਮਜੀਠੀਆ ਨੇ ਕਿਹਾ ਕਿ All is Not Well Here। ਜਦੋਂ ਤੋਂ ਸੁਪਰੀਮ ਕੋਰਟ ਦਾ ਰੁਖ਼ ਕੀਤਾ, ਉਦੋਂ ਦਾ ਸਭ ਠੀਕ ਨਹੀਂ ਹੈ। ਮੈਨੂੰ ਕਦੇ ਕਿਤੇ ਸ਼ਿਫਟ ਕਰ ਰਹੇ ਹਨ ਅਤੇ ਕਦੇ ਕਿਤੇ। ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Exit mobile version