Punjab

ਭਾਰਤ ਭੂਸ਼ਣ ਆਸ਼ੂ ਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਬਿਊਰੋ ਰਿਪੋਰਟ – ਭਾਰਤ ਭੂਸ਼ਣ ਆਸ਼ੂ (Bharat Bhushan Ashu) ਅਤੇ ਉਸ ਦੇ ਨਜ਼ਦੀਕੀ ਸਾਥੀ ਰਾਜਦੀਪ ਸਿੰਘ (Rajdeep Singh) ਨੂੰ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਦੀ ਨਿਆਈਕ ਹਿਰਾਸਤ ਵਿੱਚ 14 ਦਿਨਾ ਦਾ ਵਾਧਾ ਕੀਤਾ ਗਿਆ ਹੈ ਅਤੇ ਰਾਜਦੀਪ ਸਿੰਘ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਾਜਦੀਪ ਸਿੰਘ ਨੂੰ ਅੱਜ ਜਲੰਧਰ ਅਦਾਲਤ (Jalandhar Court) ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਈ.ਡੀ ਵੱਲੋਂ 5 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 7 ਦਿਨ ਦੇ ਬਜਾਏ 5 ਦਿਨ ਦਾ ਹੀ ਰਿਮਾਂਡ ਦਿੱਤਾ ਹੈ। 

ਦੱਸ ਦੇਈਏ ਕਿ ਬੀਤੇ ਦਿਨ ਰਾਜਦੀਪ ਸਿੰਘ ਨੂੰ ਈ.ਡੀ ਵੱਲੋਂ ਰੇਡ ਮਾਰ ਕੇ ਗ੍ਰਿਫਤਾਰ ਕਰ ਲਿਆ ਗਿਆ ਸੀ। ਈ.ਡੀ ਦੀ ਇਹ ਰੇਡ ਦੇਰ ਰਾਤ ਤੱਕ ਜਾਰੀ ਰਹੀ ਸੀ। ਇਹ ਦੋਵੇਂ ਆਗੂਆਂ ਨੂੰ ਖੁਰਾਕ ਵਿਭਾਗ ਵਿੱਚ ਇੱਕ ਟੈਂਡਰ ਘਪਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ –   ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ