‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਤਰੀਕ ਵਧਾ ਦਿੱਤੀ ਹੈ। 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਲਈ 31 ਅਗਸਤ ਤੱਕ ਮਿਆਦ ਵਧਾਈ ਗਈ ਹੈ। ਸਰਕਾਰ ਦੇ ਇਸ ਫੈਸਲੇ ਦੇ ਨਾਲ ਮੁਲਾਜ਼ਮਾਂ ਦੀ ਉਡੀਕ ਹੋਰ ਵੱਧ ਗਈ ਹੈ। ਜਾਣਕਾਰੀ ਮੁਤਾਬਕ ਪੇ ਕਮਿਸ਼ਨ ਦੀ ਫਾਈਨਲ ਰਿਪੋਰਟ ਦੋ ਮਹੀਨਿਆਂ ਬਾਅਦ ਲਾਗੂ ਕੀਤੀ ਜਾਵੇਗੀ।
6ਵੇਂ ਪੇ ਕਮਿਸ਼ਨ ਦੀ ਵਧੀ ਮਿਆਦ
