The Khalas Tv Blog Punjab ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਤਰੀਕ ਵਿੱਚ ਵਾਧਾ
Punjab

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਤਰੀਕ ਵਿੱਚ ਵਾਧਾ

‘ਦ ਖ਼ਾਲਸ ਬਿਊਰੋ : ਵਿਸਾਖੀ ਦੇ ਪਵਿੱਤਰ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ(ਪਾਕਿਸਤਾਨ)  ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੁਆਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 20 ਜਨਵਰੀ ਤੱਕ ਆਪਣੇ ਪਾਸਪੋਰਟ  ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ।  ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਵਿਸਾਖੀ ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਪ੍ਰੈਲ ਮਹੀਨੇ ਵਿਚ ਜਥਾ ਭੇਜਿਆ ਜਾਵੇਗਾ ।

Exit mobile version