The Khalas Tv Blog Punjab ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਅੰਮ੍ਰਿਤਸਰ ਸਮੇਤ ਕਈ ਜ਼ਿਲਿਆਂ ‘ਚ ਵਿਜ਼ੀਬਿਲਟੀ ਜ਼ੀਰੋ
Punjab

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਅੰਮ੍ਰਿਤਸਰ ਸਮੇਤ ਕਈ ਜ਼ਿਲਿਆਂ ‘ਚ ਵਿਜ਼ੀਬਿਲਟੀ ਜ਼ੀਰੋ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ( Fogg  ) ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ( zero visibility  ) ਵੀ ਬਹੁਤ ਘੱਟ ਹੈ। ਚੰਡੀਗੜ੍ਹ ਸਮੇਤ ਅੰਮ੍ਰਿਤਸਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਮੁਹਾਲੀ ਉਤੇ ਪਟਿਆਲਾ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣਾਂ ਦੀ ਆਵਾਜਾਈ ‘ਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ ‘ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮਲੇਸ਼ੀਆ ਏਅਰਲਾਈਨਜ਼ ਦੀ ਫਲਾਈਟ ਦਿੱਲੀ ਲਈ ਰਵਾਨਾ ਕੀਤੀ ਗਈ ਸੀ।

ਜਲੰਧਰ ‘ਚ ਕੱਲ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜਿਸ ਕਾਰਨ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਫਿਲਹਾਲ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਹੇਗੀ।

ਸ਼ੁੱਕਰਵਾਰ ਦੁਪਹਿਰ ਨੂੰ ਕੁਝ ਦੇਰ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਹਾਲਾਂਕਿ ਇਹ ਆਮ ਨਾਲੋਂ -1.7 ਡਿਗਰੀ ਸੈਲਸੀਅਸ ਘੱਟ ਹੈ। ਅੱਜ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।

Exit mobile version