India

ਉੱਤਰ ਭਾਰਤ ‘ਚ ਪੈ ਰਹੀ ਭਿਆਨਕ ਗਰਮੀ,ਕਈ ਥਾਈਂ ਪਾਰਾ 40 ਡਿਗਰੀ ‘ਤੋਂ ਪਾਰ

‘ਦ ਖਾਲਸ ਬਿਉਰੋ:ਇਸ ਵਾਰ ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਮਾਰਚ ਮਹੀਨੇ ਵਿੱਚ ਪਈ ਗਰਮੀ ਨੇ ਪਿਛਲੇ 121 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ।ਵੱਧੇ ਪਾਰੇ ਤੇ ਗਰਮੀ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰੀ ਰੱਖਿਆ । ਉੱਤਰ ਭਾਰਤ ‘ਚ ਗਰਮੀ ਕਰਕੇ ਹਾਹਾਕਾਰ ਮੱਚੀ ਰਹੀ। ਮਾਰਚ ਮਹੀਨੇ ਪਈ ਗਰਮੀ ਨੇ ਜੂਨ-ਜੁਲਾਈ ਵਰਗੀ ਗਰਮੀ ਦਾ ਅਹਿਸਾਸ ਕਰਾਇਆ ਹੈ । ਇਸ ਸਮੇਂ ਉੱਤਰ ਭਾਰਤ ਦੇ ਕਈ ਸ਼ਹਿਰਾਂ `ਚ ਤਾਪਮਾਨ 43-44 ਡਿਗਰੀ ਤੱਕ ਪਹੁੰਚ ਗਿਆ ਹੈ।ਜਦ ਕਿ ਮਾਰਚ ਮਹੀਨੇ ਵਿੱਚ ਹੀ ਤਾਪਮਨ 33 ਡਿਗਰੀ ਨੂੰ ਪਾਰ ਕਰ ਗਿਆ ਸੀ ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਲੇ ਮੀਂਹ ਪੈਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਹਨ, ਜਿਸ ਨਾਲ ਅਗਲੇ ਕੁੱਝ ਦਿਨਾਂ ਲਈ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ।ਪੰਜਾਬ ਦੀ ਗੱਲ ਕਰੀਏ ਤਾਂ ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਰਿਹਾ ਹੈ। 1 ਅਪ੍ਰੈਲ ਨੂੰ ਬਠਿੰਡਾ ਦਾ ਤਾਪਮਾਨ 39.7 ਡਿਗਰੀ ਰਿਕਾਰਡ ਕੀਤਾ ਗਿਆ ਹੈ।

ਭਾਰਤ ਦੇ ਮੌਸਮ ਵਿਭਾਗ ਦੁਆਰਾ ਕੀਤੇ ਗਏ ਇੱਕ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਪਿਛਲੇ 121 ਸਾਲਾਂ ਵਿੱਚ ਭਾਰਤ ਵਿੱਚ ਇਸ ਸਾਲ ਮਾਰਚ ਦੇ ਮਹੀਨੇ ਵਿੱਚ ਔਸਤਨ ਸਭ ਤੋਂ ਗਰਮ ਦਿਨ ਰਿਕਾਰਡ ਕੀਤੇ ਗਏ ਹਨ। ਜਿਸ ਵਿੱਚ ਦੇਸ਼ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.86 ਡਿਗਰੀ ਸੈਲਸੀਅਸ ਵੱਧ ਰਿਹਾ। ਇਹ ਰਿਕਾਰਡ ਤੋੜਨ ਵਾਲਾ ਅੰਕੜਾ ਉੱਤਰੀ-ਪੱਛਮੀ ਅਤੇ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵੱਡੇ ਅੰਤਰ ਦੁਆਰਾ ਚਲਾਇਆ ਗਿਆ ਸੀ। ਇੱਕ ਰਿਪੋਰਟ ਦੇ ਅਨੁਸਾਰ, ਮਾਰਚ ਮਹੀਨੇ ਦੌਰਾਨ ਦੇਸ਼ ਭਰ ਵਿੱਚ ਔਸਤ ਬਾਰਿਸ਼ ਵੀ ਇਸਦੇ ਲੰਬੇ ਅਰਸੇ ਦੀ ਔਸਤ ਨਾਲੋਂ 71% ਘੱਟ ਪਾਈ ਗਈ।

ਰਿਪੋਰਟਾਂ ਅਨੁਸਾਰ, 1901 ਤੋਂ ਬਾਅਦ ਭਾਰਤ ਵਿੱਚ ਇਸ ਸਾਲ ਸਭ ਤੋਂ ਗਰਮ ਮਾਰਚ ਮਹੀਨਾ ਦਰਜ ਕੀਤਾ, ਜਿਸ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.86 ਡਿਗਰੀ ਸੈਲਸੀਅਸ ਵੱਧ ਸੀ। ਇਸ ਸਾਲ ਮਾਰਚ ਦੇ ਮਹੀਨੇ ਨੇ ਪੂਰੇ ਭਾਰਤ ਵਿੱਚ ਗਰਮੀ ਦਾ ਨਵਾਂ ਰਿਕਾਰਡ ਦਰਜ ਕੀਤਾ ਹੈ।