‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਸ਼ਲ ਮੀਡੀਆ ਕੰਪਨੀਆਂ ਉੱਤੇ ਸਰਕਾਰ ਅੱਜ ਕਾਰਵਾਈ ਦੇ ਮੂਡ ਵਿੱਚ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਕੰਪਨੀਆਂ ਨੂੰ ਕੁੱਝ ਨਿਯਮਾਂ ਦਾ ਪਾਲਣ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਜੋ ਅੱਜ ਖਤਮ ਹੋ ਰਿਹਾ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਕਈ ਕੰਪਨੀਆਂ ਨੇ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਹਾਲੇ ਸ਼ੁਰੂ ਨਹੀਂ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ 25 ਫਰਵਰੀ ਨੂੰ ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਓਟੀਟੀ, ਡਿਜਿਟਲ ਪਲੇਟਫਾਰਮ ਨੂੰ ਨਿਯਮਿਤ ਕਰਨ ਲਈ ਕਾਨੂੰਨ ਬਣਾਉਣ ਦਾ ਐਲਾਨ ਕੀਤਾ ਸੀ। ਸਰਕਾਰ ਨੇ ਇਨ੍ਹਾਂ ਸੋਸ਼ਲ ਕੰਪਨੀਆਂ ਨੂੰ ਚੀਫ ਕੰਪਲਾਇੰਸ ਅਧਿਕਾਰੀ, ਨੋਡਲ ਕੰਨਟੈਕਟ ਪਰਸਨ ਅਤੇ ਇਕ ਰੈਜੀਡੈਂਟ ਗ੍ਰੀਵਾਂਸ ਅਧਿਕਾਰੀ ਨਿਯੁਕਤ ਕਰਨ ਦੀ ਹਦਾਇਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਜਿਹੜੀਆਂ ਕੰਪਨੀਆਂ ਅਜਿਹਾ ਨਹੀਂ ਕਰਨਗੀਆਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।