The Khalas Tv Blog Lok Sabha Election 2024 ਫਾਜ਼ਿਲਕਾ ਪ੍ਰਸ਼ਾਸਨ ਨੇ ਕੀਤੀ ਨਿਵੇਕਲੀ ਪਹਿਲ, ਵੋਟਾਂ ਲਈ ਦਿੱਤਾ ਸੱਦਾ ਪੱਤਰ
Lok Sabha Election 2024 Punjab

ਫਾਜ਼ਿਲਕਾ ਪ੍ਰਸ਼ਾਸਨ ਨੇ ਕੀਤੀ ਨਿਵੇਕਲੀ ਪਹਿਲ, ਵੋਟਾਂ ਲਈ ਦਿੱਤਾ ਸੱਦਾ ਪੱਤਰ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਆਪਣੇ ਪੱਧਰ ‘ਤੇ ਠੋਸ ਪ੍ਰਬੰਧ ਕਰਨ ਦਾ ਦਾਅਵਾ ਕਰ ਰਿਹਾ ਹੈ, ਉੱਥੇ ਹੀ ਤਿਉਹਾਰ ਵਜੋਂ ਮਨਾਈ ਜਾ ਰਹੀ ਇਸ ਲੋਕ ਸਭਾ ਚੋਣ ਦੌਰਾਨ ਫਾਜ਼ਿਲਕਾ ਪ੍ਰਸ਼ਾਸਨ (Fazilka Administration) ਵੱਲੋਂ ਕੀਤੇ ਗਏ ਨਿਵੇਕਲੇ ਯਤਨ ਦੀ ਤਸਵੀਰ ਸਾਹਮਣੇ ਆਈ ਹੈ।

ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਲੱਖ ਦੇ ਕਰੀਬ ਪਰਿਵਾਰਾਂ ਨੂੰ ਵੋਟ ਪਾਉਣ ਲਈ ਸੱਦਾ ਪੱਤਰ ਭੇਜੇ ਗਏ ਹਨ, ਜੋ ਕਿ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਛਾਪੇ ਗਏ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਪੋਲਿੰਗ ਬੂਥ ‘ਤੇ ਆ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੀ ਵੋਟ ਬਿਨਾਂ ਕਿਸੇ ਡਰ ਦੇ ਦਿੱਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਾਜ਼ਿਲਕਾ ਦੇ 1 ਲੱਖ 88 ਹਜ਼ਾਰ ਪਰਿਵਾਰਾਂ ਦੇ ਘਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ | ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਿੱਜੀ ਤੌਰ ’ਤੇ ਸੱਦਾ ਪੱਤਰ ਦਿੱਤੇ ਜਾ ਰਹੇ ਹਨ।

ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਸਭਾ ਚੋਣਾਂ ਦੇ ਤਿਉਹਾਰ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਪਰਿਵਾਰਾਂ ਸਮੇਤ ਘਰਾਂ ਤੋਂ ਬਾਹਰ ਨਿਕਲਣ ਅਤੇ ਪੋਲਿੰਗ ਬੂਥ ‘ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਵਿੱਚ ਚੋਣ ਕਮਿਸ਼ਨ ਪੰਜਾਬ ਵੱਲੋਂ 70 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਰੱਖਿਆ ਹੈ, ਜਿਸ ਨੂੰ ਪੂਰਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਚੋਣ ਕਮਿਸ਼ਨ ਅਧਿਕਾਰੀ ਸਿਬਿਨ ਸੀ ਵੱਲੋਂ ਬੀਤੇ ਦਿਨ ਵੱਧ ਵੋਟਿੰਗ ਕਰਵਾਉਣ ਵਾਲੇ ਬੀ.ਐਲ.ਓਜ਼ ਨੂੰ ਪੰਜ-ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ –  ਬਠਿੰਡਾ ਦੀਆਂ ਝੀਲਾਂ ‘ਚ ਦੋ ਲੋਕਾਂ ਨੇ ਮਾਰੀ ਛਾਲ, ਭਾਲ ਜਾਰੀ

 

Exit mobile version