The Khalas Tv Blog Punjab ‘ਮੇਰੇ ਲਈ ਪਰਿਵਾਰ ਹੀ ਸਭ ਕੁਝ ਹੈ’ : ਪ੍ਰਨੀਤ ਕੌਰ
Punjab

‘ਮੇਰੇ ਲਈ ਪਰਿਵਾਰ ਹੀ ਸਭ ਕੁਝ ਹੈ’ : ਪ੍ਰਨੀਤ ਕੌਰ

‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਕਾਂਗਰਸ ਸਾਂਸਦ ਮੈਂਬਰ ਪਰਨੀਤ ਕੌਰ ਨੇ ਪਾਰਟੀ ਲਈ ਚੋਣ ਪ੍ਰਚਾਰ ਨਾ ਕਰਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਨਾਲ ਹਨ,ਪਰਿਵਾਰ ਤੋਂ ਉੱਤੇ ਕੁੱਝ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਤੋਂ ਸਿਵਾਏ ਉਨ੍ਹਾਂ ਲਈ ਹੁਣ ਕੁੱਝ ਨਹੀਂ ਹੈ।

ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਉਮੀਦਵਾਰ ਦੇ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਕਾਂਗਰਸ ਹਾਈਕਮਾਂਡ ਦਾ ਫੈਸਲਾ ਹੈ ਅਤੇ ਲੋਕ ਇਸ ਦਾ ਜਵਾਬ ਦੇਣਗੇ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ ਪਰ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਚੋਣ ਲੜ ਰਹੇ ਹਨ।

Exit mobile version