Punjab

ਮਾਤਾ ਵੈਸ਼ਨੋ ਦੇਵੀ ਤੋਂ ਮੁੜ ਰਿਹਾ ਪਰਿਵਾਰ ਖ਼ਤਮ, ਬੱਚੇ ਸਮੇਤ ਸਾਰੇ 4 ਜੀਆਂ ਦੀ ਮੌਤ

ਜਲੰਧਰ ਦੇ ਇੱਕ ਪਰਿਵਾਰ ਨਾਲ ਬਹੁਤ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਪਰਿਵਰਾ ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਮੁੜ ਰਿਹਾ ਸੀ ਕੇ ਰਸਤੇ ਵਿੱਚ ਇਹ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ।

ਹਾਦਸਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਸਵੇਰੇ ਕਰੀਬ 5.30 ਵਜੇ ਵਾਪਰਿਆ। ਪਰਿਵਾਰ ਦੇ 4 ਜੀਅ ਇੱਕ ਕਾਰ ਵਿੱਚ ਸਵਾਰ ਸਨ ਜੋ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਵਾਪਸ ਆਉਂਦਿਆਂ ਇੱਕ ਇਨੋਵਾ ਗੱਡੀ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਚਾਰੇ ਵਿਅਕਤੀ ਹਾਦਸੇ ਦੌਰਾਨ ਮਾਰੇ ਗਏ।

ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਮਕਸੂਦਾ ਥਾਣੇ ਦੇ SHO ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਮੈਂਬਰ ਸਨ।

ਇਹ ਵੀ ਪੜ੍ਹੋ – ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਹੁਸ਼ਿਆਰਪੁਰ ਨਾਲ ਸਬੰਧਿਤ ਸੀ ਨੌਜਵਾਨ