Punjab

ਨਹੀਂ ਰਹੇ ਪੰਜਾਬੀ ਜਗਤ ਦੇ ਉੱਘੇ ਕਵੀ ਸੁਰਜੀਤ ਪਾਤਰ

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ  (Surjit Patar Death)  ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਹ 79 ਵਰ੍ਹਿਆਂ ਦੇ ਸਨ।
ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ। ਸੁਰਜੀਤ ਪਾਤਰ ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਵਿੱਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ਸਵੇਰ ਨੂੰ ਉੱਠੇ ਹੀ ਨਹੀਂ। ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਣ ਮੱਤੀ ਸ਼ਖਸ਼ੀਅਤ ਉੱਘੇ ਕਵੀ ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਦੀ ਖਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਦੇਣ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ। ਬੇਹੱਦ ਸ਼ਾਂਤ, ਮਿਲਣਸਾਰ ਤੇ ਨਿੱਘੇ ਸੁਭਾਅ ਦੇ ਮਾਲਕ ਸੁਰਜੀਤ ਪਾਤਰ ਜੀ ਪੰਜਾਬ ਦਾ ਮਾਣ ਸਨ, ਹਨ ਤੇ ਹਮੇਸ਼ਾ ਰਹਿਣਗੇ। ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਉਘੇ ਕਵੀ, ਅਨੁਵਾਦਕ ਅਤੇ ਸਕ੍ਰਿਪਟ ਲੇਖਕ ਸ. ਸੁਰਜੀਤ ਪਾਤਰ ਜੀ ਸਾਡੇ ਵਿਚਕਾਰ ਨਹੀਂ ਰਹੇ। ਪਦਮਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਪਾਤਰ ਸਾਹਿਬ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਇੱਕ ਮਿਸਾਲ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਅਤੇ ਪੰਜਾਬੀ ਭਾਸ਼ਾ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਪਾਤਰ ਸਾਹਿਬ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਬ ਦੇ ਅਚਾਨਕ ਚਲੇ ਜਾਣ ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ..।

ਸੁਰਜੀਤ ਪਾਤਰ ਪੰਜਾਬ ਦੇ ਮਸ਼ਹੂਰ ਸ਼ਾਇਰ ਸਨ। ਉਨ੍ਹਾਂ ਦੀਆਂ ਸ਼ਾਇਰੀਆਂ ਬਹੁਤ ਹੀ ਮਸ਼ੂਹਰ ਹਨ।  ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਰ, ਕਵੀ ਸਨ।

ਉਸ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਜਿਸ ਵਿੱਚ ਹਵਾ ਵਿੱਚ ਲਿਖੇ ਅੱਖਰ, ਸ਼ਬਦਾਂ ਦਾ ਮੰਦਰ, ਪਤਝੜ ਦਾ ਹਾਰ, ਸੁਰ ਜ਼ਮੀਨ, ਬ੍ਰਿਖਅਰਜ ਕਰੇ, ਹਨੇਰੇ ਵਿੱਚ ਸੁਨਹਿਰੀ ਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ, ਕਵੀ ਅਤੇ ਕਵੀ ਸਨ। ਸੁਰਜੀਤ ਪਾਤਰ ਨੂੰ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਉਨ੍ਹਾਂ ਨੂੰ 1979 ਵਿੱਚ ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, 1993 ਵਿੱਚ ਸਾਹਿਤ ਅਕਾਦਮੀ ਪੁਰਸਕਾਰ, 1999 ਵਿੱਚ ਪੰਚਾਨੰਦ ਪੁਰਸਕਾਰ, 2007 ਵਿੱਚ ਆਨੰਦ ਕਾਵਿਆ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਅੱਜ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸੁਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945  ਵਿੱਚ ਹੋਇਆ ਹੈ ਅਤੇ ਉਹ ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ।

ਉਨ੍ਹਾਂ ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।

ਇਹ ਵੀ ਪੜ੍ਹੋ – ਜਲੰਧਰ ‘ਚ ਸਟੂਡੀਓ ‘ਚ ਰਾਤ ਸਮੇਂ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ