The Khalas Tv Blog Punjab ਫਰੀਦਕੋਟ : ਸੰਘਣੀ ਧੁੰਦ ਕਾਰਨ ਪਲਟੀ ਸਕੂਲ ਬੱਸ , ਬੱਚਿਆਂ ਨੂੰ ਲੱਗੀ ਮਾਮੂਲੀ ਸੱ ਟਾਂ
Punjab

ਫਰੀਦਕੋਟ : ਸੰਘਣੀ ਧੁੰਦ ਕਾਰਨ ਪਲਟੀ ਸਕੂਲ ਬੱਸ , ਬੱਚਿਆਂ ਨੂੰ ਲੱਗੀ ਮਾਮੂਲੀ ਸੱ ਟਾਂ

Faridkot: Collision between vehicle and school van due to thick fog minor injuries to children

ਫਰੀਦਕੋਟ : ਸੰਘਣੀ ਧੁੰਦ ਕਾਰਨ ਗੱਡੀ ਅਤੇ ਸਕੂਲ ਵੈਨ ਦੀ ਟੱਕਰ , ਬੱਚਿਆਂ ਨੂੰ ਲੱਗੀ ਮਾਮੂਲੀ ਸੱਟਾਂ

ਫਰੀਦਕੋਟ : ਪੰਜਾਬ ‘ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ , ਜਿਸ ਕਾਰਨ ਕਈ ਸੜਕ ਹਾਦ ਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ ‘ਚ ਉਹ ਰਸਤੇ ‘ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ ‘ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾ ਦਸੇ ਦਾ ਸ਼ਿ ਕਾਰ ਹੋ ਜਾਂਦੇ ਹਨ।

ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ‘ਤੇ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਭਿਆ ਨਕ ਟੱਕ ਰ ਦੌਰਾਨ ਸਕੂਲ ਵੈਨ ਪਲਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ ‘ਚ ਲਗਭਗ 25 ਬੱਚੇ ਸਵਾਰ ਸਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱ ਟਾਂ ਲੱਗੀਆਂ ਹਨ ਪਰ ਸਭ ਬੱਚੇ ਠੀਕ ਹਨ।

ਦੱਸਿਆ ਜਾਂਦਾ ਹੈ ਕਿ ਆਦਰਸ਼ ਸਕੂਲ ਮਿੱਡੂਮਾਨ ਦੀ ਸਕੂਲ ਵੈਨ ਪਿੰਡ ਮਾਨੀ ਸਿੰਘ ਵਾਲਾ ਵਾਲੇ ਪਾਸੇ ਤੋਂ ਬੱਚੇ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਉਹ ਸਾਦਿਕ ਫਰੀਦਕੋਟ ਮੇਨ ਸੜਕ ‘ਤੇ ਚੜ੍ਹਨ ਲੱਗੀ ਤਾਂ ਧੁੰਦ ਕਾਰਨ ਉਸ ਦੀ ਟੱਕਰ ਸਵਿਫਟ ਕਾਰ ਨਾਲ ਹੋ ਗਈ ਤੇ ਵੈਨ ਪਲਟ ਗਈ। ਜਦਕਿ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਤੇ ਕਾਰ ਸਵਾਰ ਵੀ ਵਾਲ ਵਾਲ ਬਚ ਗਏ।

ਹਾਲਾਂਕਿ ਖੁਸ਼ਕਿਸਮਤੀ ਬੱਚਿਆਂ ਦਾ ਬਚਾਅ ਹੋ ਗਿਆ ਅਤੇ ਬਸ ਕੁਝ ਮਾਮਲੂ ਸੱਟਾਂ ਲੱਗੀਆਂ ਹਨ ਪਰ ਭਵਿੱਖ ਵਿੱਚ ਅਜਿਹਾ ਹਾਦਸਾ ਨਾ ਵਾਪਰੇ ਇਸ ਦੇ ਲਈ ਧਿਆਨ ਰਖਣਾ ਜ਼ੂਰਰੀ ਹੈ। ਇਸ ਹਾਦਸੇ ਤੋਂ ਬਾਅਦ ਬੱਚਿਆਂ ਦਾ ਸਕੂਲੀ ਸਮਾਂ ਬਦਲਣ ਦੀ ਮੰਗ ਕੀਤੀ ਗਈ ਸੀ, ਜਿਸ ‘ਤੇ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸੜਕ ਹਾਦਸੇ ਮਗਰੋਂ ਪ੍ਰਸ਼ਾਸਨ ਜਾਗ ਗਿਆ ਹੈ ਅਤੇ ਬੱਚਿਆਂ ਦੇ ਸਕੂਲ ਜਾਣ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਫਰੀਦਕੋਟ ਪ੍ਰਸ਼ਾਸਨ ਦਾ ਇਹ ਫੈਸਲਾ ਫਾਸਟ ਵੇਅ ਤੇ ਡੇਲੀ ਪੋਸਟ ਵੱਲੋਂ ਹਾਦਸੇ ਮਗਰੋਂ ਪ੍ਰਕਾਸ਼ਿਤ ਖਬਰ ਵਿੱਚ ਸਕੂਲਾਂ ਦਾ ਸਮਾਂ ਬਦਲਣ ਦਾ ਮੁੱਦਾ ਉਠਾਉਣ ਦੇ ਤੁਰੰਤ ਬਾਅਦ ਆਇਆ ਹੈ।

ਇਸ ਸੰਬੰਧੀ ਵਧੀਕ ਜ਼ਿਲ੍ਹਾ ਮੈਜਸਟ੍ਰੇਟ ਰਾਜਪਾਲ ਸਿੰਘ ਨੇ ਨੋਟੀਫਿਕੇਸ਼ ਜਾਰੀ ਕਰਕੇ ਨਿਰਦੇਸ਼ ਦੇ ਦਿੱਤੇ ਹਨ ਕਿ ਸਕੂਲ ਜਾਣ ਵਾਲੇ ਬੱਚਿਆਂ ਨੂੰ ਸਵੇਰੇ ਧੁੰਦ ਕਰਕੇ ਮੁਸ਼ਕਲ ਪੇਸ਼ ਆ ਰਹੀ ਹੈ, ਜਿਸ ਕਰਕੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਕਰਕੇ ਪ੍ਰਸ਼ਾਸਨ ਵੱਲੋਂ 21 ਦਸੰਬਰ ਤੋਂ 24 ਦਸੰਬਰ ਤੱਕ ਫਰੀਦਕੋਟ ਅਧੀਨ ਆਉਂਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਕੀਤਾ ਗਿਆ ਹੈ। ਡੀਸੀ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰਖਦਿਆਂ ਇਕਤਰਫਾ ਪਾਸ ਕੀਤੇ ਗਏ ਹਨ।

ਦੱਸ ਦੇਈਏ ਕਿ ਪਹਾੜਾਂ ‘ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Exit mobile version