‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਬਰਗਾੜੀ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ 5 ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ 5 ਡੇਰਾ ਪ੍ਰੇਮੀਆਂ ‘ਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਅਤੇ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਸਨ। ਨਿਆਂਇਕ ਹਿਰਾਸਤ ਵਿੱਚ ਚੱਲਦਿਆਂ ਇਹਨਾਂ ਡੇਰਾ ਪ੍ਰੇਮੀਆਂ ਵੱਲੋਂ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੋਈ ਸੀ, ਜਿਸ ਨੂੰ ਅੱਜ ਫਰੀਦਕੋਟ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
Punjab
BREAKING NEWS:- ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ 5 ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਅਦਾਲਤ ਨੇ ਦਿੱਤੀ ਜ਼ਮਾਨਤ
- July 27, 2020
