ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਰਸਤੇ ਵਿੱਚ ਹੀ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਹੰਸ ਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।
ਭਾਜਪਾ ਵਰਕਰਾਂ ਦਾ ਵਿਰੋਧ
ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਰਹੱਦ ‘ਤੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਕਾਰਨ ਕਿਸਾਨ ਵੀ ਸ਼ਹੀਦ ਹੋਏ ਹਨ। ਅਸੀਂ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੇ ਹਾਂ। ਜੇਕਰ ਕੋਈ ਭਾਜਪਾ ਵਰਕਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਦਾ ਹੈ। ਉਨ੍ਹਾਂ ਦਾ ਵੀ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਕਿਉਂ ਹੋ ਰਿਹਾ ਹੈ ਵਿਰੋਧ?
ਹੰਸ ਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹਨ। ਕਿਸਾਨ ਅੰਦੋਲਨ ਦੇ ਬਾਅਦ ਤੋਂ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ, ਉਸੇ ਤਰ੍ਹਾਂ ਅਸੀਂ ਵੀ ਭਾਜਪਾ ਉਮੀਦਵਾਰਾਂ ਨੂੰ ਇਲਾਕੇ ਵਿੱਚ ਜਾਣ ਤੋਂ ਰੋਕਾਂਗੇ।