The Khalas Tv Blog India ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
India Punjab

ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਦਿੱਲੀ ਦੇ ਟਿਕਰੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਪਿੰਡ ਬੱਲੋ ਦੇ ਕਿਸਾਨ ਹਾਕਮ ਸਿੰਘ ਦੀ ਟਿਕਰੀ ਬਾਰਡਰ ’ਤੇ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਹੋਣ ਦੀ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ।

ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਕਾਰਕੁਨ ਸੀ। ਇਸ ਮੌਕੇ ਕਿਸਾਨ ਦੇ ਪਿੰਡ ਦੇ ਸਰਪੰਚ ਸੂਬਾ ਸਿੰਘ ਤੇ ਡਾਕਟਰ ਮੱਖਣ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਮਾਮਲੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Exit mobile version