The Khalas Tv Blog India ਦਿੱਲੀ ‘ਚ ਕਿਸਾਨ-ਮਜ਼ਦੂਰ ਦੀ ਮਹਾਪੰਚਾਇਤ ਅੱਜ, 400 ਤੋਂ ਵੱਧ ਜਥੇਬੰਦੀਆਂ SKM ਦੇ ਬੈਨਰ ਹੇਠ ਹੋਣਗੀਆਂ ਇਕੱਠੀਆਂ
India Punjab

ਦਿੱਲੀ ‘ਚ ਕਿਸਾਨ-ਮਜ਼ਦੂਰ ਦੀ ਮਹਾਪੰਚਾਇਤ ਅੱਜ, 400 ਤੋਂ ਵੱਧ ਜਥੇਬੰਦੀਆਂ SKM ਦੇ ਬੈਨਰ ਹੇਠ ਹੋਣਗੀਆਂ ਇਕੱਠੀਆਂ

Farmer-Labor Mahapanchayat in Delhi today, more than 400 organizations will gather under the banner of SKM

Farmer-Labor Mahapanchayat in Delhi today, more than 400 organizations will gather under the banner of SKM

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (14 ਮਾਰਚ) 31ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਬਾਰਡਰ ‘ਤੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਡਟੇ ਹੋਏ ਹਨ।

ਇਸ ਮੋਰਚੇ ਨੇ ਹਰਿਆਣਾ ਅਤੇ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਨੌਜਵਾਨ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਪਿੰਡ ਤੋਂ ਅਸਥੀਆਂ ਦਾ ਕਲਸ਼ ਲਿਆ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹਰਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਦੀਪ ਸਿੰਘ ਮੋਹਾਦੀ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀਰਵਾਰ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ‘ਕਿਸਾਨ-ਮਜ਼ਦੂਰ ਮਹਾਪੰਚਾਇਤ’ ਦਾ ਆਯੋਜਨ ਕਰਨ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਦੀਆਂ 400 ਤੋਂ ਵੱਧ ਜਥੇਬੰਦੀਆਂ ਹਿੱਸਾ ਲੈਣਗੀਆਂ।

ਦਿੱਲੀ ਪੁਲਿਸ-ਪ੍ਰਸ਼ਾਸਨ ਨੇ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਆਯੋਜਿਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੁਲਸ ਨੇ ਕਿਹਾ ਹੈ ਕਿ ਰਾਮਲੀਲਾ ਮੈਦਾਨ ‘ਚ ਸਖਤ ਸ਼ਰਤਾਂ ਨਾਲ ਮਹਾਪੰਚਾਇਤ ਦੀ ਇਜਾਜ਼ਤ ਦਿੱਤੀ ਗਈ ਹੈ। ਮਹਾਪੰਚਾਇਤ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਹਾਪੰਚਾਇਤ ਵਿਚ ਮੋਦੀ ਸਰਕਾਰ ਦੀਆਂ ਕਾਰਪੋਰੇਟ, ਫਿਰਕੂ ਅਤੇ ਤਾਨਾਸ਼ਾਹੀ ਵਾਲੀਆਂ ਨੀਤੀਆਂ ਖ਼ਿਲਾਫ਼ ਮਤਾ ਪਾਸ ਕੀਤਾ ਜਾਵੇਗਾ। ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਅਮਲ ਵਿੱਚ ਲਿਆਉਣਾ ਵੀ ਮਹਾਪੰਚਾਇਤ ਦਾ ਏਜੰਡਾ ਹੈ।

ਕਿਸਾਨ ਟਰੈਕਟਰਾਂ-ਟਰਾਲੀਆਂ ਰਾਹੀਂ ਦਿੱਲੀ ਕੂਚ ਨਹੀਂ ਕਰਨਗੇ। ਇਸ ਇੱਕ ਦਿਨਾਂ ਪ੍ਰੋਗਰਾਮ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਖ਼ਿਲਾਫ਼ ਕੋਈ ‘ਵੋਟ ਨੂੰ ਚੋਟ’ ਵਰਗਾ ਐਲਾਨ ਹੋਣ ਦੀ ਸੰਭਾਵਨਾ ਵੀ ਹੈ।

 

Exit mobile version