Khetibadi Punjab

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਬੀਤੀ ਰਾਤ ਪੁਲਿਸ ਪ੍ਰਸ਼ਾਸਨ ਵਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਚੱਲ ਰਹੇ ਮੋਰਚੇ ਨੂੰ ਹਟਾਉਣ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਪ੍ਰਮੁੱਖ ਆਗੂ ਬਲਦੇਵ ਸਿੰਘ ਸਿਰਸਾ ਨੂੰ ਵੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੀ ਰਾਤ ਹੀ ਬਲਦੇਵ ਸਿੰਘ ਸਿਰਸਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਮਰਨ ਵਰਤ ’ਤੇ ਬੈਠਣ ਦਾ ਐਲਾਨ ਕੀਤਾ ਗਿਆ ਸੀ।

ਅੰਮ੍ਰਿਤਸਰ ‘ਚ ਪੁਲਿਸ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ, ਜਿੱਥੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਕਿਸਾਨ ਮੋਰਚੇ ਵਿਚ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਹੁਣ ਉਹ ਅਪਣੇ ਘਰ ਸਨ। ਬੀਤੇ ਦਿਨੀਂ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਆਏ ਸਨ। ਅੱਜ ਸਿਰਸਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।