India Khetibadi

ਕਿਸਾਨ ਆਗੂ ਚੜੂਨੀ ਨੇ ਪੰਜਾਬ ਤੇ ਹਰਿਆਣਾ ਦੀ ਸਿਆਸਤ ‘ਚ ਉਤਰਨ ਦਾ ਕੀਤਾ ਵੱਡਾ ਐਲਾਨ!

ਬਿਉਰੋ ਰਿਪੋਰਟ – ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿੱਚ ਵੱਡੀ ਦਾਅਵੇਦਾਰੀ ਪੇਸ਼ ਕਰਨ ਦਾ ਇੱਕ ਵਾਰ ਮੁੜ ਤੋਂ ਐਲਾਨ ਕਰ ਦਿੱਤਾ ਹੈ। 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਹੁਣ ਸੂਬੇ ਦੀ ਜ਼ਿਮਨੀ ਚੋਣ ਲੜਨ ਦਾ ਵੀ ਐਲਾਨ ਕਰ ਦਿੱਤਾ ਹੈ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ।

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਉਹ ਆਪਣੇ ਉਮੀਦਵਾਰ ਉਤਾਰਨਗੇ।

ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਛੱਡ ਕੇ ਚਾਰ ਸੀਟਾਂ ’ਤੇ ਚੋਣ ਲੜੀ ਜਾਏਗੀ। ਇਸ ਤੋਂ ਇਲਾਵਾ ਹਰਿਆਣੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਵੀ ਚੋਣ ਲੜਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਕਿ ਜਥੇਬੰਦੀ ਨੂੰ ਹਰ ਜ਼ਿਲ੍ਹੇ ਵਿੱਚ ਮਜ਼ਬੂਤ ਕੀਤਾ ਜਾਵੇ।

ਇਹ ਵੀ ਪੜ੍ਹੋ – ਤੇਲੰਗਾਨਾ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਦਾ ਐਲਾਨ! ਪੰਜਾਬ ’ਚ ਵੀ ਉੱਠੀ ਮੰਗ