Khetibadi Punjab

ਕਿਸਾਨ ਆਗੂ ਡੱਲੇਵਾਲ ਦਾ ਸ਼ੂਗਰ ਲੈਵਲ ਵਧਿਆ, ਚੈਕਅੱਪ ਕਰਵਾਉਣ ਤੋਂ ਕੀਤਾ ਇਨਕਾਰ, MP ਨੂੰ ਨਹੀਂ ਦਿੱਤੀ ਗਈ ਮਿਲਣ ਦੀ ਇਜਾਜ਼ਤ

ਲੁਧਿਆਣਾ : ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ।

ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡੱਲੇਵਾਲ ਹਸਪਤਾਲ ਵਿੱਚ ਕੁਝ ਨਹੀਂ ਖਾ ਰਿਹਾ। ਉਸਨੇ ਸਿਰਫ ਪਾਣੀ ਅਤੇ ਕੈਂਸਰ ਦੀ ਦਵਾਈ ਲਈ ਹੈ। ਬੁੱਧਵਾਰ ਸਵੇਰੇ ਉਸ ਦਾ ਬਲੱਡ ਸ਼ੂਗਰ ਲੈਵਲ ਵਧ ਗਿਆ। ਜਦੋਂ ਡਾਕਟਰਾਂ ਦੀ ਟੀਮ ਉਸ ਦੀ ਜਾਂਚ ਕਰਨ ਆਈ ਤਾਂ ਉਸ ਨੇ ਇਨਕਾਰ ਕਰ ਦਿੱਤਾ।

ਦੂਜੇ ਪਾਸੇ ਮੰਗਲਵਾਰ ਰਾਤ ਨੂੰ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੇ ਸਨ। ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਥੇ ਮਿਲਣ ਨਹੀਂ ਦਿੱਤਾ।

ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵਈਏ ਬੇਹੱਦ ਮਾੜਾ ਹੈ, ਅੱਜ ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁਤੇ ਪਏ ਨੂੰ ਹਿਰਾਸਤ ਵਿਚ ਲਿਆ, ਜਦੋਂ ਉਹ ਡੱਲੇਵਾਲਾ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ, ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।