The Khalas Tv Blog India ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਹਾਦਸਾਗ੍ਰਸਤ
India Punjab

ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਹਾਦਸਾਗ੍ਰਸਤ

‘ਦ ਖ਼ਾਲਸ ਬਿਊਰੋ :- ਲੁਧਿਆਣਾ ਬਾਈਪਾਸ ’ਤੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਅੱਜ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਚੜੂਨੀ ਦੀ ਫੋਰਡ ਐਂਡੇਵਰ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਲੱਗਣ ਤੋਂ ਬਚਾਅ ਰਿਹਾ।

ਜਾਣਕਾਰੀ ਮੁਤਾਬਕ ਚੜੂਨੀ ਦੀ ਕਾਰ ਨੂੰ ਇੱਕ ਟਿੱਪਰ ਨੇ ਪਿੱਛੋਂ ਟੱਕਰ ਮਾਰੀ ਸੀ। ਚੜੂਨੀ ਦੇ ਕਾਫ਼ਲੇ ਵਿੱਚ ਕਰੀਬ ਅੱਧੀ ਦਰਜਨ ਗੱਡੀਆਂ ਸਨ। ਚੜੂਨੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਹਾਦਸੇ ਸਬੰਧੀ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਕਿਉਂਕਿ ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਟਿੱਪਰ ਡਰਾਈਵਰ ਨੇ ਇਸ ਹਾਦਸੇ ਲਈ ਮੁਆਫ਼ੀ ਮੰਗ ਲਈ ਹੈ।

Exit mobile version