Khetibadi Punjab

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, ਅੱਜ ਸ਼ੁਰੂ ਕਰਨ ਵਾਲੇ ਸੀ ਭੁੱਖ ਹੜਤਾਲ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ।

ਉਨ੍ਹਾਂ ਨੂੰ ਰਾਤ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਪਾਰਲੀਮੈਂਟ ਸੈਸ਼ਨ ਸ਼ੁਰੂ ਹੁੰਦੇ ਹੀ ਉਹ ਭੁੱਖ ਹੜਤਾਲ ਦੇ ਬੈਠਣਗੇ। ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਪਵੇਗਾ ਜਾਂ ਫਿਰ ਉਹ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਤੋਂ ਵੀ ਇਹ ਅੰਦੋਲਨ ਨਹੀਂ ਰੁਕੇਗਾ। ਉਨ੍ਹਾਂ ਨੇ ਕਿਹਾ ਸੀ ਕਿ ਮੇਰੀ ਮੌਤ ਤੋਂ ਬਾਅਦ ਦੂਜੇ ਆਗੂ ਭੁੱਖ ਹੜਤਾਲ ‘ਤੇ ਬੈਠਣਗੇ।

ਡੱਲੇਵਾਲ ਦੀ ਹਿਰਾਸਤ ‘ਤੇ ਪੰਧੇਰ ਕੀ ਬੋਲੋ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਫੜ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਬੋਲ ਰਹੇ ਸਨ।

ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਜ਼ੁਲਮ ਕਰ ਰਹੀ ਹੈ। ਡੱਲੇਵਾਲ ਨੂੰ ਸੀ.ਐਮ.ਭਗਵੰਤ ਮਾਨ ਦੇ ਅਧਿਕਾਰ ਖੇਤਰ ਤੋਂ ਲਿਆ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ। ਦੱਸਣਾ ਪਵੇਗਾ ਕਿ ਉਹ ਕਿੱਥੇ ਲੈ ਗਏ ਹਨ? ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋਣਗੇ।

ਭੁੱਖ ਹੜਤਾਲ ਦਾ ਕੀਤਾ ਸੀ ਐਲਾਨ

ਜਗਜੀਤ ਡੱਲੇਵਾਲ ਨੇ ਇੱਕ ਦਿਨ ਪਹਿਲਾਂ, ਸੋਮਵਾਰ ਨੂੰ ਫਰੀਦਕੋਟ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਸੀ ਕਿ ਉਹ ਭੁੱਖ ਹੜਤਾਲ ‘ਤੇ ਬੈਠਣ ਜਾ ਰਹੇ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਪਵੇਗਾ ਜਾਂ ਫਿਰ ਉਹ ਜਾਨ ਕੁਰਬਾਨ ਕਰ ਦੇਣਗੇ। ਉਨ੍ਹਾਂ ਦੀ ਮੌਤ ਤੋਂ ਵੀ ਇਹ ਅੰਦੋਲਨ ਨਹੀਂ ਰੁਕੇਗਾ। ਉਨ੍ਹਾਂ ਨੇ ਕਿਹਾ ਕਿ ਮੇਰੀ ਮੌਤ ਤੋਂ ਬਾਅਦ ਦੂਜੇ ਆਗੂ ਭੁੱਖ ਹੜਤਾਲ ‘ਤੇ ਬੈਠਣਗੇ।

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਨੇ ਆਪਣੀ ਜ਼ਮੀਨ ਪੁੱਤ, ਨੂੰਹ ਤੇ ਪੋਤੇ ਦੇ ਨਾਂ ਕਰਵਾ ਦਿੱਤੀ ਹੈ ਤਾਂ ਕਿ ਵਿਵਾਦ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਜਾਗਰੂਕਤਾ ਅਭਿਐਨ ਤਹਿਤ ਘਰ-ਘਰ ਜਾ ਕੇ ਸਮਰਥਨ ਇਕੱਠਾ ਕਰ ਰਹੇ ਹਨ ਤੇ ਆਪਣੀਆਂ ਮੰਗਾਂ ਨੁੰ ਲੈ ਕੇ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ। ਅਨੁਮਾਨ ਹੈ ਕਿ ਕਿਸਾਨ ਖਨੌਰੀ ਬਾਰਡਰ ‘ਤੇ ਪਹੁੰਚਣਗੇ।