ਚੰਡੀਗੜ੍ਹ : ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ’ਚ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਸ਼ੁਰੂ ਨਾ ਹੋਣ ਦੇ ਮਾਮਲੇ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ।
ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇੱਕ ਦੋ ਦਿਨ ਦੇ ਵਿੱਚ ਝੋਨੇ ਦੀ ਖਰੀਦ ਸ਼ਰੂ ਨਾ ਹੋਈ ਤਾਂ ਇਹ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਦੇਣ ਲਈ ਮਜਬੂਰ ਹਨ ਕਿਉਂਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕਰ ਰਹੀ ਅਤੇ ਉਨ੍ਹਾਂ ਦੇ ਮਾਮਲਿਆਂ ਦਾ ਕੋਈ ਹੱਲ ਨਹੀਂ ਕਰ ਰਹੀ।
ਡੱਲੇਵਾਲ ਨੇ ਕਿਸਾਨਾਂ ਕੋਲ ਹੋਰ ਕੋਈ ਰਾਹ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਦਾਣਾ-ਦਾਣਾ ਚੁੱਕੇ ਜਾਣ ਤੱਕ ਧਰਨਾ ਜਾਰੀ ਰਹੇਗਾ। ਪਰਾਲੀ ਸਾੜਨ ਦੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਪਰਾਲੀ ਸਾੜਨ ਤੋਂ ਰੋਕੋਗੇ ਤਾਂ ਅਧਿਕਾਰੀਆਂ ਨੂੰ ਖੇਤਾਂ ’ਚ ਹੀ ਬੰਨ੍ਹਾਗੇ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰ ਹਾਲ ਵਿੱਚ ਮੰਡੀਆਂ ਬਰਬਾਦ ਕਰਨ, ਆਮ ਲੋਕਾਂ ਨੂੰ ਕਾਰਪੋਰੇਟ ਲੋਕਾਂ ਦੇ ਹਵਾਲੇ ਕਰਨ ਦਾ ਫੈਸਲਾ ਕਰ ਲਿਆ ਹੈ।