India Khetibadi Punjab

ਕਿਸਾਨ ਆਗੂ ਕੁਰਬਰੂ ਸ਼ਾਂਤਾ ਕੁਮਾਰ ਨੂੰ ਏਅਰ ਐਂਬੂਲੈਂਸ ਰਾਹੀਂ ਬੈਂਗਲੁਰੂ ਕੀਤਾ ਰੈਫਰ

ਮੁਹਾਲੀ : ਕੁਰਬਰੂ ਸ਼ਾਂਤਾ ਕੁਮਾਰ ਜੋ ਕਿ ਕੇਂਦਰ ਸਰਕਾਰ ਨਾਲ 14 ਫਰਵਰੀ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਜਾਂਦੇ ਹੋਏ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ ਸਨ ਤੇ ਉਹ ਰਾਜਿੰਦਰਾ ਹਸਪਤਾਲ ਵਿਖੇ ਜੇ਼ਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਡਾਕਟਰਾਂ ਨੇ ਬੈਂਗਲੁਰੂ ਰੈਫਰ ਕਰ ਦਿੱਤਾ ਹੈ।

ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਤੋਂ ਚੰਡੀਗੜ੍ਹ ਏਅਰਪੋਰਟ ਤੱਕ ਐਬੂਲੈਂਸ ਦੁਆਰਾ ਸੜਕੀ ਮਾਰਗ ਰਾਹੀਂ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਬੈਂਗਲੂਰੂ (ਕਰਨਾਟਕ) ਸ਼ਿਫਟ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅਭਿਮੰਨਿਊ ਕੋਹਾੜ ਸਮੇਤ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।