‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਕੱਲ੍ਹ ਸੰਸਦ ਵਿੱਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਕਰਨ ਜਾ ਰਹੀ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ ਕਿ ਮੈਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਸੁਚੇਤ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਹੁਣ ਨਤੀਜਾ ਵੇਖੋ, 6 ਦਸੰਬਰ ਯਾਨਿ ਕੱਲ੍ਹ ਸੰਸਦ ਵਿੱਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਹੋ ਰਿਹਾ ਹੈ। ਨਿੱਜੀਕਰਨ ਦੇ ਖਿਲਾਫ ਦੇਸ਼ ਭਰ ਵਿੱਚ ਸਾਂਝੇ ਅੰਦੋਲਨ ਦੀ ਜ਼ਰੂਰਤ ਹੈ।
