Punjab

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਟਿਕੈਤ ਨੇ ਕਿਹਾ ਮੂਸੇਵਾਲਾ ਇੱਕ ਉਭਰਦਾ ਹੋਇਆ ਕਲਾਕਾਰ ਸੀ ਜਿਸ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਦੀ ਹੈ, ਉਸ ਦਾ ਅਹਿਸਾਸ ਸਿਰਫ ਉਹ ਹੀ ਜਾਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਆਪਣੇ ਪਰਿਵਾਰ ਦਾ ਇਕਲੌਤਾ ਬੱਚਾ ਸੀ, ਜਿਸ ਕਾਰਨ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਟਿਕੈਤ ਨੇ ਕਿਹਾ ਕਿ ਮੂਸੇਵਾਲਾ ਦੇ ਪਿਤਾ ਮਿਲਟਰੀ ਵਿੱਚ ਹੋਣ ਕਾਰਨ ਕਾਫੀ ਮਜ਼ਬੂਤ ਹਨ।

ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਸੁਪਨਾ ਸੀ ਕਿ ਉਹ ਮਾਨਸਾ ਵਿਚ ਕੈਂਸਰ ਹਸਪਤਾਲ ਬਣਾਏਗਾ। ਸ਼ੋਅ ਨਾਲ ਜੋ ਪੈਸੇ ਕਮਾਏਗਾ ਉਸ ਨੂੰ ਹਸਪਤਾਲ ਬਣਾਉਣ ਵਿਚ ਲਗਾਏਗਾ ਪਰ ਉਸ ਦਾ ਇਹ ਸੁਪਨਾ ਅਧੂਰਾ ਹੀ ਰਹਿ ਗਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾ ਵਾਂ ਕਾਰਨ ਲੋਕ ਜ਼ਿਆਦਾਤਰ ਬਾਹਰ ਸ਼ਿਫਟ ਹੋ ਰਹੇ ਹਨ ਤੇ ਸੂਬੇ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾ ਵਾਂ ਕਾਰਨ ਲੋਕ ਦਹਿ ਸ਼ਤ ਵਿੱਚ ਹਨ, ਜੋ ਕਿ ਗਲਤ ਹੈ।