India Khetibadi Punjab

ਖਨੌਰੀ ਬਾਰਡਰ ਨੂੰ ਲੈ ਕੇ ਕਿਸਾਨ ਆਗੂ ਰਕੇਸ਼ ਟਿਕੈਤ ਦੀ ਵੱਡਾ ਬਿਆਨ

ਹਰਿਆਣਾ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ-ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦੂਰ ਦੁਰੇਡੇ ਤੋਂ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਵੀ ਮਹਾਂ-ਪੰਚਾਇਤ ਵਿੱਚ ਹਾਜ਼ਰੀ ਭਰ ਰਹੇ ਹਨ।

ਮਹਾਂ ਪੰਚਾਇਤ ਵਿੱਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਖਨੌਰੀ ਬਾਰਡਰ ਵਾਲਾ ਮੋਰਚਾ ਕੇਂਦਰ ਸਰਕਾਰ ਵੱਲੋਂ ਹੀ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਵਿੱਚ ਜੋ ਵੱਡਾ ਮੋਰਚਾ ਲੱਗਾ ਸੀ ਉਸਤੋਂ ਵੱਡਾ ਮੋਰਚਾ ਖਨੌਰੀ ਮੋਰਚੇ ਨੂੰ ਬਣਾਉਣਾ ਚਾਹੁੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਖੁਦ ਸਾਰੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਆਏ ਸੀ ਪਰ ਅਸੀਂ ਚਾਹੁੰਦੇ ਹਾਂ ਕਿ ਸਾਰੇ ਮਿਲ ਕੇ ਪ੍ਰੋਗਰਾਮ ਉਲੀਕਿਏ ਪਰ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀ ਨਹੀਂ ਚਾਹੁੰਦੇ ਕੀ ਮਿਲ ਕੇ ਕਿਸਾਨੀ ਅੰਦੋਲਨ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਨਾਲ ਕਿਸਾਨ, ਸਿੱਖ ਅਤੇ ਪੰਜਾਬ ਸਰਕਾਰ ਬਦਨਾਮ ਹੋ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਡੱਲੇਵਾਲ ਸ਼ਹੀਦ ਹੋਏ ਤਾਂ ਕਿਸਾਨ ਮ੍ਰਿਤਕ ਦੇਹ ਨਹੀਂ ਦੇਣਗੇ।