The Khalas Tv Blog India ਪੰਧੇਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ! ‘ਮੰਗਾਂ ਪੂਰੀਆਂ ਕਰੋ ਨਹੀਂ ਤਾਂ ਸੂਬਾ ਬੰਦ ਕਰਾਂਗੇ’ 3 ਨੂੰ ਵੱਡੇ ਐਕਸ਼ਨ ਦਾ ਐਲਾਨ
India Khetibadi Punjab

ਪੰਧੇਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ! ‘ਮੰਗਾਂ ਪੂਰੀਆਂ ਕਰੋ ਨਹੀਂ ਤਾਂ ਸੂਬਾ ਬੰਦ ਕਰਾਂਗੇ’ 3 ਨੂੰ ਵੱਡੇ ਐਕਸ਼ਨ ਦਾ ਐਲਾਨ

ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਕਿਸਾਨ 3 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨਗੇ।

ਹਾਲਾਂਕਿ ਇਹ ਨਾਕਾਬੰਦੀ ਸਿਰਫ਼ ਦੋ ਘੰਟੇ ਲਈ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੰਧੇਰ ਨੇ ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ ਅਤੇ ਦੋਵਾਂ ਸਰਕਾਰਾਂ ’ਤੇ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਗੰਭੀਰ ਇਲਜ਼ਾਮ ਲਾਏ ਹਨ।

ਕਿਸਾਨਾਂ ਦੇ ਐਲਾਨ ਦੀਆਂ 4 ਮਹੱਤਵਪੂਰਨ ਗੱਲਾਂ
  • ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਸਿਰਫ਼ ਇੱਕ ਚੇਤਾਵਨੀ ਦਿੱਤੀ ਹੈ ਕਿ ਸਾਨੂੰ ਸਾਡੇ 28 ਕਰੋੜ ਰੁਪਏ ਦੇ ਬਕਾਏ ਦਿਉ। ਨਹੀਂ ਤਾਂ ਅਸੀਂ ਹੋਰ ਕਦਮ ਚੁੱਕਾਂਗੇ।
  • ਜੇਕਰ ਡੀਸੀ ਮਿੱਲਾਂ ਬੰਦ ਕਰ ਸਕਦੇ ਹੈ ਤਾਂ ਡੀਸੀ ਨੂੰ ਸਾਡੀ ਆਵਾਜ਼ ਵੀ ਬੁਲੰਦ ਕਰਨੀ ਚਾਹੀਦੀ ਹੈ।
  • ਅਸੀਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਟਰੇਨਾਂ ਰੋਕਣ ਦਾ ਐਲਾਨ ਕੀਤਾ ਸੀ। ਲਖੀਮਪੁਰ ਖੀਰੀ ਕਾਂਡ ਵਿੱਚ ਵੀ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਿਆ। ਕਿਉਂਕਿ ਇਸ ਵਿੱਚ ਇੱਕ ਭਾਜਪਾ ਆਗੂ ਦਾ ਪੁੱਤਰ ਸ਼ਾਮਲ ਸੀ।
  • ਸਾਡੇ ਮੋਰਚੇ ਦੀਆਂ 12 ਮੰਗਾਂ ਹਨ। ਜਿਸ ਵਿੱਚ ਐਮਐਸਪੀ ਸਮੇਤ ਕਈ ਮੰਗਾਂ ਹਨ। ਸਰਕਾਰ ਨੂੰ ਇਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰੇ ਤਾਂ ਜੋ ਕਿਸਾਨਾਂ ਨੂੰ ਮਦਦ ਮਿਲ ਸਕੇ।

ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਦੇਸ਼ ਵਿੱਚ ਪਰਾਲੀ ਦਾ ਪ੍ਰਦੂਸ਼ਣ 2 ਫੀਸਦੀ ਹੈ ਪਰ ਬਾਕੀ ਦੇ 98 ਫੀਸਦੀ ਪ੍ਰਦੂਸ਼ਣ ਦੀ ਗੱਲ ਕੋਈ ਨਹੀਂ ਕਰਦਾ, ਪਰ ਪਰਾਲੀ ਦੇ ਸਿਰਫ਼ 2 ਫੀਸਦੀ ਪ੍ਰਦੂਸ਼ਣ ਲਈ ਕਿਸਾਨਾਂ ’ਤੇ ਚਰਚਾ ਚੱਲ ਰਹੀ ਹੈ। ਅਜਿਹੇ ’ਚ ਸਰਕਾਰ ਨੂੰ ਸਾਡੇ ਲਈ ਕੋਈ ਹੱਲ ਕੱਢਣਾ ਚਾਹੀਦਾ ਹੈ ਨਾ ਕਿ ਸਾਡੇ ’ਤੇ ਮਾਮਲਾ ਦਰਜ ਕਰਨਾ ਚਾਹੀਦਾ ਹੈ। ਜੇ ਕੇਸ ਦਰਜ ਕਰਨ ਨਾਲ ਕੋਈ ਮਸਲਾ ਹੱਲ ਹੋ ਜਾਂਦਾ ਹੈ ਤਾਂ ਕਰ ਲਉ। ਪਰ ਸਰਕਾਰ ਇਸ ਦਾ ਹੱਲ ਨਹੀਂ ਕਰਨਾ ਚਾਹੁੰਦੀ, ਇਸੇ ਲਈ ਅਜਿਹਾ ਕਰ ਰਹੀ ਹੈ।

ਕਿਸਾਨ ਆਗੂ ਪੰਧੇਰ ਨੇ ਪੱਤਰਕਾਰ ਦੇ ਸਵਾਲ ਦੇ ਜਵਾਬ ਵਿੱਚ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲੋਂ ਬਿਹਤਰ ਸਨ। ਕਿਉਂਕਿ ਉਹ ਕਿਸਾਨਾਂ ਬਾਰੇ ਸੋਚਦੇ ਸਨ ਪਰ ਭਗਵੰਤ ਸਿੰਘ ਮਾਨ ਕਿਸਾਨਾਂ ਲਈ ਅਜਿਹਾ ਕੁਝ ਨਹੀਂ ਕਰ ਸਕੇ, ਜੋ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਹੈ।

Exit mobile version