ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਵਿੱਚ ਕਿਸਾਨਾਂ ਨੇ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੋਹਾਲੀ ਵਿੱਚ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਸੌੰਪੀਆ ਗਿਆ । ਕਿਸਾਨ ਆਗੂਆਂ ਨੇ ਮੰਗ ਕੀਤੀ ਕਿ CISF ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਿਆ।
ਪੰਧੇਰ ਨੇ ਕਿਹਾ ਕਿ ਕੁਲਵਿੰਦਰ ਕੌਰ ‘ਤੇ ਝੂਠਾ ਮੁਕੱਦਮਾ ਬਣਾ ਕੇ ਉਸ ਨੂੰ ਫਸਾਇਆ ਜਾ ਰਿਹਾ ਹੈ, ਜਦਕਿ ਉਸ ‘ਤੇ ਜੋ ਥੱਪੜ ਮਾਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਉਸ ਸਬੰਧੀ ਅਜੇ ਤੱਕ ਕੋਈ ਸਬੂਤ ਜਾਂ ਵੀਡੀਓ ਸਾਹਮਣੇ ਨਹੀਂ ਆਈ ਹੈ।
ਪੰਧੇਰ ਨੇ ਕਿਹਾ ਕਿ ਕੰਗਣਾ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੰਗਣਾ ਰਾਣੌਤ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਜਾਵੇ। ਇਸਦੇ ਨਾਲ ਉਨ੍ਹਾਂ ਨੇ ਕੰਗਣਾ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ।
ਕਿਸਾਨਾਂ ਨੇ ਮੰਗ ਕੀਤੀ ਕਿ ਮੰਗ ਕੀਤੀ ਹੈ ਕਿ ਕੰਗਨਾ ਰਣੌਤ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਸੰਸਦ ਵਿੱਚ ਕੰਗਨਾ ਨੂੰ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਦਾ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਸਭਾ ਮੈਂਬਰਾਂ ਨੂੰ ਵੀ ਇਸ ਸਬੰਧੀ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਣਾ ਚਾਹੀਦਾ ਹੈ।