Punjab

ਕਿਸਾਨ ਆਗੂ ਨੇ ਕੇਂਦਰ ਸਰਕਾਰ ਦੀ ਲਾਈ ਕਲਾਸ,

ਬਿਉਰੋ ਰਿਪੋਰਟ – ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਨਾ ਮੁਆਫ ਕਰਨ ਨੂੰ ਲੈ ਕੇ ਸਵਾਲ ਚੁੱਕੇ ਹਨ। ਪੰਧੇਰ ਨੇ ਕਿਹਾ ਕਿ ਰਾਜਸਥਾਨ ਦੇ ਇਕ ਐਮਪੀ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਪੁੱਛੇ ਸਵਾਲ ‘ਤੇ ਕੇਂਦਰ ਸਰਕਾਰ ਨੇ ਸਿੱਧੀ ਨਾਂਹ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ ਮੁਆਫੀ ਦੀ ਕੋਈ ਤਜਵੀਜ਼ ਨਹੀਂ ਹੈ। ਪੰਧੇਰ ਨੇ ਕਿਹਾ ਕਿ ਉਹ ਮੋਦੀ ਸਰਕਾਰ ਨੂੰ ਯਾਦ ਕਰਵਾਉਣਾ ਚਾਹੁੰਦੇ ਹਨ ਕਿ ਉਨ੍ਹਾਂ 2014 ਵਿਚ ਕਿਹਾ ਸੀ ਕਿ ਉਹ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਦੇ ਕਰਜ਼ੇ ਤੇ ਲੀਕ ਮਾਰਨਗੇ। ਪੰਧੇਰ ਨੇ ਕਿਹਾ ਕਿ 1967-68 ਤੋਂ ਬਾਅਦ ਕਿਸਾਨਾਂ ਦੇ ਫਸਲੀ ਰੇਟ ਕੇਵਲ 30 ਫੀਸਦੀ ਵਧੇ ਹਨ ਪਰ ਕਿਸਾਨੀ ਖਰਚੇ 200 ਤੋਂ 250 ਗੁਣਾ ਤੱਕ ਵਧ ਗਏ ਹਨ, ਜਿਸ ਕਰਕੇ ਕਿਸਾਨਾਂ ਦੇ ਲਾਗਤ ਖਰਚੇ ਵਧ ਗਏ। ਇਸੇ ਕਰਕੇ ਹੀ ਕਿਸਾਨਾਂ ਖੁਦਕੁਸ਼ੀਆਂ ਕੀਤੀਆਂ ਹਨ। ਪਰ ਸਰਕਾਰ ਕਿਸਾਨਾਂ ਦੀ ਥਾਂ ਕਾਰਪੋਰੇਟ ਘਰਾਣਿਆਂ ਦਾ ਇਕ ਵਾਰ ਫਿਰ ਕਰਜਾ ਮਾਫ ਕਰ ਰਹੀ ਹੈ। ਪੰਧੇਰ ਨੇ ਕਿਹਾ ਕਿ ਭਾਰਤ ਸਰਕਾਰ ‘ਤੇ ਵੀ ਵੱਡੀ ਗਿਣਤੀ ਵਿਚ ਕਰਜ਼ਾ ਚੜ੍ਹ ਰਿਹਾ। ਪੰਧੇਰ ਨੇ ਸਾਫ ਕਿਹਾ ਕਿ ਮੋਰਚੇ ਦੀ ਜਿੱਤ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ – ਕਾਂਗਰਸੀ ਆਗੂ ਕੁਲਬੀਰ ਜ਼ੀਰਾ ’ਤੇ ਫਾਇਰਿੰਗ